ਰਾਹੁਲ ਗਾਂਧੀ ਨੇ ਕੀਤਾ ਸਵਾਗਤ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਪੀਆਈ ਦਾ ਸਾਥ ਛੱਡਣ ਵਾਲੇ ਕਨੱਈਆ ਕੁਮਾਰ ਅਤੇ ਗੁਜਰਾਤ ਦੇ ਦਲਿਤ ਆਗੂ ਤੇ ਵਿਧਾਇਕ ਜਿਗਨੇਸ਼ ਮੇਵਾਣੀ ਕਾਂਗਰਸ ਪਾਰਟੀ ’ਚ ਅੱਜ ਸ਼ਾਮਲ ਹੋ ਗਏ। ਦਿੱਲੀ ’ਚ ਹੋਏ ਇਕ ਪ੍ਰੋਗਰਾਮ ਦੌਰਾਨ ਰਣਦੀਪ ਸਿੰਘ ਸੁਰਜੇਵਾਲਾ ਅਤੇ ਕੇਸੀ ਵੇਣੂਗੋਪਾਲ ਨੇ ਦੋਵਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਦੌਰਾਨ ਪਾਟੀਦਾਰ ਆਗੂ ਹਾਰਦਿਕ ਪਟੇਲ ਵੀ ਉਥੇ ਮੌਜੂਦ ਰਹੇ। ਮੰਨਿਆ ਜਾ ਰਿਹਾ ਹੈ ਕਿ ਕਈ ਰਾਜਾਂ ’ਚ ਬਾਗੀਆਂ ਤੋਂ ਪ੍ਰੇਸ਼ਾਨ ਕਾਂਗਰਸ ਹੁਣ ਨੌਜਵਾਨ ਆਗੂਆਂ ’ਤੇ ਦਾਅ ਖੇਡਣਾ ਚਾਹੁੰਦੀ ਹੈ। ਕਾਂਗਰਸ ਦੇ ਬੁਲਾਰੇ ਸੁਰਜੇਵਾਲਾ ਨੇ ਕਿ ਅੱਜ ਸਾਡੇ ਸਾਰਿਆਂ ਲਈ ਬਹੁਤ ਮਹਾਨ ਦਿਨ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਾਂਗਰਸ ਦੇ ਮੰਚ ’ਤੇ ਦੋ ਨੌਜਵਾਨ ਬੈਠੇ ਹਨ ਜੋ ਕਿਸੇ ਜਾਣ-ਪਹਿਚਾਣ ਦੇ ਮੋਹਤਾਜ ਨਹੀਂ। ਇਨ੍ਹਾਂ ਨੌਜਵਾਨ ਆਗੂਆਂ ਨੇ ਮੋਦੀ ਸਰਕਾਰ ਖਿਲਾਫ਼ ਆਪਣੇ ਤਰੀਕੇ ਨਾਲ ਲੜਾਈ ਲੜੀ ਅਤੇ ਆਪਣੀ ਆਵਾਜ਼ ਨੂੰ ਬੁਲੰਦ ਕੀਤਾ ਅਤੇ ਹੁਣ ਇਹ ਆਵਜ਼ ਰਾਹੁਲ ਗਾਂਧੀ ਨਾਲ ਮਿਲ ਕੇ ਹੋਰ ਮਜ਼ਬੂਤ ਹੋਵੇਗੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …