Breaking News
Home / ਪੰਜਾਬ / ਕੈਪਟਨ ਅਮਰਿੰਦਰ ਭਾਜਪਾ ’ਚ ਗਏ ਤਾਂ ਕਾਂਗਰਸ ਲਈ ਵੱਡੀ ਚੁਣੌਤੀ

ਕੈਪਟਨ ਅਮਰਿੰਦਰ ਭਾਜਪਾ ’ਚ ਗਏ ਤਾਂ ਕਾਂਗਰਸ ਲਈ ਵੱਡੀ ਚੁਣੌਤੀ

ਪਾਰਟੀ ਦਾ ਪਹਿਲਾਂ ਹੀ ਹੋ ਚੁੱਕਾ ਹੈ ਵੱਡਾ ਨੁਕਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦੇ ਨਾਵਾਂ ਦੀ ਚਰਚਾ ਛਿੜੀ ਰਹੀ। ਉਹ ਇਸ ਕਰਕੇ ਕਿ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਅਤੇ ਦੂਜੇ ਪਾਸੇ ਮੁੱਖ ਮੰਤਰੀ ਦਾ ਅਹੁਦਾ ਛੱਡ ਚੁੱਕੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਆਗੂਆਂ ਨੂੰ ਮਿਲਣ ਲਈ ਦਿੱਲੀ ਪਹੁੰਚੇ। ਦਿੱਲੀ ਏਅਰਪੋਰਟ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਸਿਆਸੀ ਆਗੂ ਨੂੰ ਮਿਲਣ ਨਹੀਂ ਆਏ। ਕੈਪਟਨ ਨੇ ਕਿਹਾ ਕਿ ਉਹ ਕਪੂਰਥਲਾ ਹਾਊਸ ਵਿਚਲੀ ਰਿਹਾਇਸ਼ ਨੂੰ ਖਾਲੀ ਕਰਨ ਲਈ ਆਏ ਹਨ। ਚਰਚਾ ਤਾਂ ਇਹ ਵੀ ਛਿੜੀ ਰਹੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨਾਲ ਮੀਟਿੰਗ ਕਰਨੀ ਹੈ ਅਤੇ ਉਹ ਭਾਜਪਾ ਵਿਚ ਵੀ ਸ਼ਾਮਲ ਹੋ ਸਕਦੇ ਹਨ। ਜੇਕਰ ਕੈਪਟਨ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕਾਂਗਰਸ ਪਾਰਟੀ ਲਈ ਵੱਡੀ ਚੁਣੌਤੀ ਹੋਵੇਗੀ ਕਿਉਂਕਿ ਕਾਂਗਰਸ ਦਾ ਪਹਿਲਾਂ ਹੀ ਵੱਡਾ ਨੁਕਸਾਨ ਹੋ ਚੁੱਕਾ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …