ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 29 ਸਤੰਬਰ ਨੂੰ ਦੋ ਦਿਨਾਂ ਦੀ ਪੰਜਾਬ ਫੇਰੀ ’ਤੇ ਆ ਰਹੇ ਹਨ। ਇਸਦੀ ਪੁਸ਼ਟੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ 29 ਸਤੰਬਰ ਨੂੰ ਲੁਧਿਆਣਾ ਆਉਣਗੇ ਤੇ ਵਪਾਰੀਆਂ ਨਾਲ ਖੁੱਲ੍ਹੀ ਵਿਚਾਰ-ਚਰਚਾ ਕਰਨਗੇ। ਇਸੇ ਦੌਰਾਨ 30 ਸਤੰਬਰ ਨੂੰ ਪੰਜਾਬ ਦੇ ਵਿਕਾਸ ਬਾਰੇ ਅਗਲੀ ਗਰੰਟੀ ਦਿੱਤੀ ਜਾਵੇਗੀ। ਧਿਆਨ ਰਹੇ ਕਿ ਕਿਸਾਨਾਂ ਨੇ ਰਾਜਨੀਤਕ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਹੁਣ ਚੋਣ ਮੀਟਿੰਗਾਂ ਜਾਂ ਰੈਲੀਆਂ ਨਾ ਕਰਨ। ਇਸ ਲਈ ਕੇਜਰੀਵਾਲ ਨੇ ਆਪਣੇ ਲੁਧਿਆਣਾ ਦੌਰੇ ਦੌਰਾਨ ਕੋਈ ਰੈਲੀ ਜਾਂ ਮੀਟਿੰਗ ਨਾ ਕਰਨ ਦਾ ਫੈਸਲਾ ਕੀਤਾ ਅਤੇ ਸਿਰਫ ਪ੍ਰੈਸ ਕਾਨਫਰੰਸ ਹੀ ਕੀਤੀ ਜਾਵੇਗੀ।