-0.5 C
Toronto
Wednesday, November 19, 2025
spot_img
Homeਪੰਜਾਬਮੁੱਖ ਮੰਤਰੀ ਚੰਨੀ ਨੇ ਮੰਤਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ

ਮੁੱਖ ਮੰਤਰੀ ਚੰਨੀ ਨੇ ਮੰਤਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ

ਸੁਖਜਿੰਦਰ ਸਿੰਘ ਰੰਧਾਵਾ ਗ੍ਰਹਿ, ਮਨਪ੍ਰੀਤ ਬਾਦਲ ਵਿੱਤ ਅਤੇ ਪਰਗਟ ਸਿੰਘ ਬਣੇ ਖੇਡ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਨਵੀਂ ਬਣੀ ਕੈਬਨਿਟ ਨੂੰ ਅੱਜ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਉਨ੍ਹਾਂ ਦੀ ਕੈਬਨਿਟ ਵਿਚ ਮੁੱਖ ਮੰਤਰੀ ਅਤੇ ਦੋ ਉਪ ਮੁੱਖ ਮੰਤਰੀਆਂ ਸਣੇ 18 ਮੰਤਰੀ ਹਨ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੰਨੀ ਨੇ ਆਪਣੇ ਕੋਲ ਪਰਸੋਨਲ, ਵਿਜੀਲੈੈਂਸ, ਜਸਟਿਸ, ਪਾਵਰ, ਟੂਰਜ਼ਿਮ ਆਦਿ ਸਮੇਤ 14 ਵਿਭਾਗ ਰੱਖੇ ਹਨ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਗ੍ਰਹਿ ਮੰਤਰੀ ਹੋਣਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਕੋਲ ਜੇਲ੍ਹਾਂ ਅਤੇ ਕੋਆਪਰੇਸ਼ਨ ਵਿਭਾਗ ਹੋਣਗੇ। ਜਦਕਿ ਦੂਜੇ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਹੈਲਥ ਐਂਡ ਫੈਮਿਲੀ ਵੇਲਫੇਅਰ ਵਿਭਾਗ ਦਿੱਤੇ ਗਏ ਹਨ।
ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ, ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰਾਲਾ, ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦਿੱਤੇ ਗਏ। ਅਰੁਣਾ ਚੌਧਰੀ ਨੂੰ ਮਾਲ ਤੇ ਮੁੜ ਮੁੜ ਵਸੇਬਾ, ਸੁਖਬਿੰਦਰ ਸਿੰਘ ਸਰਕਾਰੀਆ ਨੂੰ ਜਲ ਸਰੋਤ, ਰਾਣਾ ਗੁਰਜੀਤ ਸਿੰਘ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਕਾਰਜਭਾਰ ਸੌਂਪਿਆ ਗਿਆ ਹੈ। ਰਜ਼ੀਆ ਸੁਲਤਾਨਾ ਨੂੰ ਜਲ ਸਪਲਾਈ, ਸੈਨੀਟੇਸ਼ਨ ਸਮੇਤ ਮਹਿਲਾ ਅਤੇ ਬਾਲ ਵਿਕਾਸ ਦੀ ਇੰਚਾਰਜ ਬਣਾਇਆ ਗਿਆ ਹੈ। ਵਿਜੈ ਇੰਦਰ ਸਿੰਗਲਾ ਲੋਕ ਨਿਰਮਾਣ, ਭਾਰਤ ਭੂਸ਼ਣ ਆਸ਼ੂ ਨੂੰ ਖੁਰਾਕ, ਸਿਵਲ ਸਪਲਾਈ, ਰਣਦੀਪ ਸਿੰਘ ਨਾਭਾ ਫੂਡ ਪ੍ਰੋਸੈਸਿੰਗ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਦੀ ਦੇਖਭਾਲ ਵਾਲੇ ਵਿਭਾਗ ਦਿੱਤੇ ਗਏ ਹਨ। ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਸਿੱਖਿਆ, ਸੰਗਤ ਸਿੰਘ ਗਿਲਜ਼ੀਆਂ ਜੰਗਲਾਤ ਮੰਤਰੀ ਬਣਾਇਆ ਗਿਆ। ਪਰਗਟ ਸਿੰਘ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਦੀ ਦੇਖ ਰੇਖ ਕਰਨਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਹੋਣਗੇ। ਗੁਰਕੀਰਤ ਸਿੰਘ ਕੋਟਲੀ ਉਦਯੋਗ ਅਤੇ ਵਣਜ, ਸੂਚਨਾ ਤਕਨਾਲੋਜੀ ਅਤੇ ਵਿਗਿਆਨ ਮਾਮਲਿਆਂ ਦੀ ਦੇਖ ਰੇਖ ਕਰਨਗੇ।

 

RELATED ARTICLES
POPULAR POSTS