Breaking News
Home / ਪੰਜਾਬ / ਮੈਂ ਤਾਂ ਪਹਿਲਾਂ ਹੀ ਕਿਹਾ ਸੀ ਸਿੱਧੂ ਸਟੇਬਲ ਵਿਅਕਤੀ ਨਹੀਂ : ਕੈਪਟਨ

ਮੈਂ ਤਾਂ ਪਹਿਲਾਂ ਹੀ ਕਿਹਾ ਸੀ ਸਿੱਧੂ ਸਟੇਬਲ ਵਿਅਕਤੀ ਨਹੀਂ : ਕੈਪਟਨ

ਚੰਨੀ ਕਹਿੰਦੇ, ਸਿੱਧੂ ਨਾਲ ਬੈਠ ਕੇ ਕਰਾਂਗੇ ਗੱਲ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫੇ ਤੋਂ ਬਾਅਦ ਸਿਆਸੀ ਭੂਚਾਲ ਆ ਗਿਆ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਸਿੱਧੂ ਸਟੇਬਲ ਵਿਅਕਤੀ ਨਹੀਂ ਹੈ ਅਤੇ ਉਹ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਵੀ ਨਹੀਂ ਹੈ। ਕੈਪਟਨ ਅਮਰਿੰਦਰ ਨੇ ਪਿਛਲੇ ਦਿਨੀਂ ਇਹ ਵੀ ਕਿਹਾ ਸੀ ਕਿ ਸਿੱਧੂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਰੋਕਣ ਲਈ ਉਹ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹਨ। ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਹੀ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਅਤੇ ਸ਼ਾਇਦ ਸਿੱਧੂ ਨੂੰ ਇਹ ਵੰਡ ਸਹੀ ਨਹੀਂ ਲੱਗੀ। ਨਵਜੋਤ ਸਿੱਧੂ ਦੇ ਅਸਤੀਫੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਇਸ ਬਾਰੇ ਸਿੱਧੂ ਨਾਲ ਬੈਠ ਕੇ ਗੱਲ ਕਰਨਗੇ। ਧਿਆਨ ਰਹੇ ਕਿ ਲੰਘੀ 18 ਜੁਲਾਈ ਨੂੰ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮਿਲੀ ਸੀ ਅਤੇ ਉਸਦੇ ਨਾਲ ਚਾਰ ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਹੋਈ ਸੀ।

 

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …