ਕਿਹਾ- ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਹ ਪੰਜਾਬ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਨਾਰਾਜ ਚੱਲ ਰਹੇ ਸਨ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੇ ਅਸਤੀਫ਼ੇ ਦੀ ਚਿੱਠੀ ਭੇਜ ਦਿੱਤੀ ਹੈ। ਆਪਣੇ ਅਸਤੀਫ਼ੇ ’ਚ ਸਿੱਧੂ ਨੇ ਲਿਖਿਆ ਕਿ ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ। ਸਮਝੌਤਾ ਕਰਨ ਨਾਲ ਇਨਸਾਫ਼ ਦਾ ਵਜੂਦ ਖਤਮ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਪਾਰਟੀ ਦੇ ਲਈ ਕੰਮ ਕਰਦਾ ਰਹਾਂਗਾ। ਸਿੱਧੂ ਨੂੰ ਲੰਘੀ 18 ਜੁਲਾਈ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਉਨ੍ਹਾਂ ਦੀ ਅਗਵਾਈ ’ਚ ਪੰਜਾਬ ਕਾਂਗਰਸ ’ਚ ਹੋਈ ਬਗਾਵਤ ਦੇ ਚਲਦਿਆਂ 18 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਈ ਸੀ। ਇਸ ਤੋਂ ਬਾਅਦ 20 ਸਤੰਬਰ ਨੂੰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ। ਹਾਲਾਂਕਿ ਉਨ੍ਹਾਂ ਦੇ ਮੰਤਰੀ ਮੰਡਲ ’ਚ ਆਪਣੀ ਰਾਏ ਨੂੰ ਤਰਜੀਹ ਨਾ ਮਿਲਣ ਕਾਰਨ ਨਵਜੋਤ ਸਿੰਘ ਸਿੱਧੂ ਨਾਰਾਜ਼ ਦੱਸੇ ਜਾ ਰਹੇ ਹਨ।
Check Also
ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …