Breaking News
Home / ਭਾਰਤ / ਪੱਛਮੀ ਬੰਗਾਲ ਦੀ ਭਵਾਨੀਪੁਰ ਜ਼ਿਮਨੀ ਚੋਣ ਲਈ ਭਲਕੇ 30 ਸਤੰਬਰ ਨੂੰ ਪੈਣਗੀਆਂ ਵੋਟਾਂ

ਪੱਛਮੀ ਬੰਗਾਲ ਦੀ ਭਵਾਨੀਪੁਰ ਜ਼ਿਮਨੀ ਚੋਣ ਲਈ ਭਲਕੇ 30 ਸਤੰਬਰ ਨੂੰ ਪੈਣਗੀਆਂ ਵੋਟਾਂ

ਮੁੱਖ ਮੁਕਾਬਲਾ ਮਮਤਾ ਬੈਨਰਜੀ ਅਤੇ ਭਾਜਪਾ ਆਗੂ ਪਿ੍ਰਯੰਕਾ ਵਿਚਾਲੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੇ ਭਵਾਨੀਪੁਰ ਵਿਧਾਨ ਸਭਾ ਹਲਕੇ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਲਕੇ 30 ਸਤੰਬਰ ਨੂੰ ਵੋਟਾਂ ਪੈਣਗੀਆਂ। ਇਥੇ ਮੁੱਖ ਮੁਕਾਬਲਾ ਤਿ੍ਰਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਅਤੇ ਭਾਜਪਾ ਦੀ ਪਿ੍ਰਯੰਕਾ ਟਿਬਰੇਵਾਲਾ ਵਿਚਕਾਰ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣ ਲਈ ਇਸ ਸੀਟ ’ਤੇ ਹਰ ਹਾਲਤ ਵਿਚ ਜਿੱਤ ਹਾਸਲ ਕਰਨਗੀ ਹੋੇਵੇਗੀ। ਤਿ੍ਰਣਾਮੂਲ ਕਾਂਗਰਸ ਨੇ ਜਿੱਥੇ ਇਸ ਸੀਟ ਨੂੰ ਜਿੱਤਣ ਲਈ ‘ਅਪਨੀ ਬੇਟੀ ਚਾਹੀਏ’ ਮੁਹਿੰਮ ਚਲਾਈ ਉਥੇ ਹੀ ਭਾਜਪਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਨੂੰ ਮੁੱਖ ਮੁੱਦੇ ਵਜੋਂ ਉਭਾਰ ਰਹੀ ਹੈ। ਤਿ੍ਰਣਾਮੂਲ ਕਾਂਗਰਸ ਦੇ ਜਨਰਲ ਸਕੱਤਰ ਪਾਰਥ ਚੈਟਰਜੀ ਨੇ ਕਿਹਾ ਕਿ ਸਾਡਾ ਟੀਚਾ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕਰਨ ਦਾ ਹੈ ਜਦਕਿ ਦੂਜੇ ਪਾਸੇ ਭਾਜਪਾ ਇਸ ਸੀਟ ਨੂੰ ਜਿੱਤਣ ਦੀ ਬਜਾਏ ਆਪਣੇ 35 ਪ੍ਰਤੀਸ਼ਤ ਵੋਟ ਬੈਂਕ ਨੂੰ ਬਰਕਰਾਰ ਰੱਖਣਾ ਚਾਹੁੰਦੀ ਹੈ। ਮਮਤਾ ਬੈਨਰਜੀ ਭਾਵੇਂ ਇਥੋੋਂ 2011 ਅਤੇ 2016 ’ਚ ਚੋਣ ਜਿੱਤ ਚੁੱਕੇ ਹਨ ਪ੍ਰੰਤੂ ਪਾਰਟੀ ਫਿਰ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਚੋਣ ਪ੍ਰਚਾਰ ਦੇ ਆਖਰੀ ਦਿਨ ਦੋਵੇਂ ਪਾਰਟੀਆਂ ਦੇ ਆਗੂ ਮੰਦਿਰ ਅਤੇ ਗੁਰਦੁਆਰਾ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਮੱਥਾ ਟੇਕਿਆ ਗਿਆ ਅਤੇ ਆਪਣੀ-ਆਪਣੀ ਜਿੱਤ ਲਈ ਅਰਦਾਸ ਵੀ ਕੀਤੀ।

 

Check Also

ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ‘ਤੇ ਭਾਜਪਾ ਦੀਆਂ ਹਦਾਇਤਾਂ ‘ਤੇ ਕੰਮ ਦੇ ਲਗਾਏ ਆਰੋਪ

ਸੂਬੇ ‘ਚ ਦੰਗੇ ਹੋਣ ‘ਤੇ ਕਮਿਸ਼ਨ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ …