Breaking News
Home / ਭਾਰਤ / ਸਿੱਧੂ ਦੇ ਅਸਤੀਫੇ ਤੋਂ ਬਾਅਦ ਮਚੀ ਸਿਆਸੀ ਹਲਚਲ

ਸਿੱਧੂ ਦੇ ਅਸਤੀਫੇ ਤੋਂ ਬਾਅਦ ਮਚੀ ਸਿਆਸੀ ਹਲਚਲ

ਕਾਂਗਰਸੀ ਆਗੂ ਅਸ਼ਵਨੀ ਕੁਮਾਰ ਕਹਿੰਦੇ, ਨਵੇਂ ਪ੍ਰਧਾਨ ਦੀ ਜਲਦੀ ਹੋਵੇ ਨਿਯੁਕਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸਿੱਧੂ ਨੂੰ ਮਨਾਉਣ ਦੇ ਚੱਕਰ ਵਿਚ ਸਮਾਂ ਖਰਾਬ ਨਹੀਂ ਕੀਤਾ ਜਾ ਸਕਦਾ ਅਤੇ ਜਲਦੀ ਹੀ ਨਵੇਂ ਪ੍ਰਧਾਨ ਦੀ ਨਿਯੁਕਤੀ ਹੋਣੀ ਚਾਹੀਦੀ ਹੈ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਡਾ. ਉਦਿਤ ਰਾਜ ਨੇ ਨਵਜੋਤ ਸਿੱਧੂ ’ਤੇ ਵੱਡਾ ਸਿਆਸੀ ਨਿਸ਼ਾਨਾ ਸਾਧਿਆ ਹੈ। ਡਾ. ਉਦਿਤ ਨੇ ਕਿਹਾ ਕਿ ਨਵਜੋਤ ਸਿੱਧੂ ਲਈ ਕਾਂਗਰਸ ਹਾਈਕਮਾਨ ਨੇ ਬਹੁਤ ਕੁਝ ਕੀਤਾ? ਉਨ੍ਹਾਂ ਕਿਹਾ ਕਿ ਪਾਰਟੀ ਨੇ ਸਿੱਧੂ ਨੂੰ ਮੰਤਰੀ ਅਤੇ ਸੂਬਾ ਕਾਂਗਰਸ ਦਾ ਪ੍ਰਧਾਨ ਵੀ ਬਣਾਇਆ। ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਸਿੱਧੂ ਦੀ ਇੱਛਾ ਪੂਰੀ ਕੀਤੀ। ਡਾ. ਉਦਿਤ ਨੇ ਕਿਹਾ ਕਿ ਸਿੱਧੂ ਦਾ ਪ੍ਰਧਾਨਗੀ ਛੱਡਣ ਦਾ ਕਾਰਨ ਦਲਿਤ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਵੀ ਹੋ ਸਕਦਾ ਹੈ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …