ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਹੋਇਆ ਵਿਰੋਧ
ਲੁਧਿਆਣਾ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾ ਪੰਜਾਬ ਦੌਰੇ ਦੌਰਾਨ ਅੱਜ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ। ਜਿੱਥੇ ਕੇਜਰੀਵਾਲ ਦਾ ਨੌਜਵਾਨਾਂ ਨੇ ਡਟਵਾਂ ਵਿਰੋਧ ਕੀਤਾ। ਵਿਰੋਧ ਕਰ ਰਹੇ ਨੌਜਵਾਨਾਂ ਦਾ ਕਹਿਣਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਹਰ ਵਾਰ ਝੋਨੇ ਦੇ ਸੀਜਨ ’ਚ ਕਹਿੰਦੇ ਹਨ ਕਿ ਪੰਜਾਬ ਦਾ ਧੂੰਆਂ ਦਿੱਲੀ ਪਹੁੰਚਦਾ ਹੈ, ਜਿਸ ਕਾਰਨ ਦਿੱਲੀ ਵਿਚ ਪ੍ਰਦੂਸ਼ਨ ਦਾ ਲੈਵਲ ਬਹੁਤ ਜ਼ਿਆਦਾ ਵਧ ਜਾਂਦਾ ਹੈ। ਨੌਜਵਾਨ ਆਗੂਆਂ ਦਾ ਕਹਿਣਾ ਸੀ ਕਿ ਕੇਜਰੀਵਾਲ ਪਾਣੀਆਂ ਦੇ ਮਸਲੇ ’ਤੇ ਵੀ ਆਪਣਾ ਸਟੈਂਡ ਸਪੱਸ਼ਟ ਕਰਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚੇ ਸਨ ਅਤੇ ਉਨ੍ਹਾਂ ਉਥੇ ਮੀਡੀਆਂ ਨੂੰ ਸੰਬੋਧਨ ਵੀ ਕੀਤਾ ਸੀ।