14.7 C
Toronto
Friday, September 11, 2026
spot_img
Homeਭਾਰਤਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਅਮਿਤ ਸ਼ਾਹ ਦੀ ਰਿਹਾਹਿਸ਼ ’ਤੇ ਇਹ ਮੀਟਿੰਗ ਕਰੀਬ 45 ਮਿੰਟ ਤੱਕ ਚੱਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਹਾਜ਼ਰ ਰਹੇ। ਚਰਚਾ ਤਾਂ ਇਹ ਵੀ ਛਿੜ ਗਈ ਹੈ ਕਿ ਕੈਪਟਨ ਅਮਰਿੰਦਰ ਨੂੰ ਰਾਜ ਸਭਾ ਦੇ ਰਸਤੇ ਕੇਂਦਰੀ ਮੰਤਰੀ ਬਣਾਇਆ ਜਾ ਸਕਦਾ ਹੈ। ਅਜੇ ਤੱਕ ਚਰਚਾਵਾਂ ਦਾ ਬਜ਼ਾਰ ਹੈ ਅਤੇ ਕਾਂਗਰਸੀ ਖੇਮੇ ਵਿਚ ਕਾਫੀ ਹਲਚਲ ਦੇਖੀ ਜਾ ਰਹੀ ਹੈ।

 

RELATED ARTICLES
POPULAR POSTS