Breaking News
Home / ਪੰਜਾਬ / ਵਰਿੰਦਰ ਸਿੰਘ ਬਾਜਵਾ ਕਾਂਗਰਸ ਛੱਡ ਕੇ ਕਈ ਸਾਥੀਆਂ ਸਣੇ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ

ਵਰਿੰਦਰ ਸਿੰਘ ਬਾਜਵਾ ਕਾਂਗਰਸ ਛੱਡ ਕੇ ਕਈ ਸਾਥੀਆਂ ਸਣੇ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ

ਸੁਖਬੀਰ ਨੇ ਬਾਜਵਾ ਨੂੰ ਬਣਾਇਆ ਸੀਨੀਅਰ ਮੀਤ ਪ੍ਰਧਾਨ
ਚੰਡੀਗੜ੍ਹ/ਬਿਊੁਰੋ ਨਿਊਜ਼
ਜਿਉਂ ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ ਹੀ ਸਿਆਸੀ ਪਾਰਟੀਆਂ ਵਿਚ ਹਲਚਲ ਸ਼ੁਰੂ ਹੋ ਗਈ ਹੈ। ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹੇ ਵਰਿੰਦਰ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਨੂੰ ਅਲਵਿੰਦਾ ਆਖਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪੱਲਾ ਫੜ ਲਿਆ। ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦੇਣ ਦੀ ਗੱਲ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਸੀਨੀਅਰ ਮੀਤ ਪ੍ਰਧਾਨ ਦਾ ਅਹੁਦਾ ਵੀ ਦਿੱਤਾ ਗਿਆ। ਇਸ ਮੌਕੇ ਸੁਖਬੀਰ ਬਾਦਲ ਨੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਆਖਿਆ ਕਿ ਕੇਜਰੀਵਾਲ ਜੋ ਲੋਕਾਂ ਨਾਲ ਸਿਹਤ ਸਹੂਲਤਾਂ ਨੂੰ ਲੈ ਕੇ ਵਾਅਦੇ ਕਰ ਰਹੇ ਹਨ ਉਹ ਅਕਾਲੀ ਵੱਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਦੀ ਨਕਲ ਹੈ ਕਿਉਂਕਿ ਅਕਾਲੀ ਦਲ ਪਹਿਲਾਂ ਪੰਜਾਬੀਆਂ ਲਈ ਇਹ ਸਾਰੇ ਐਲਾਨ ਕਰ ਚੁੱਕਿਆ ਹੈ।

 

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …