Breaking News
Home / ਪੰਜਾਬ / ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਅਗਾਊਂ ਜ਼ਮਾਨਤ ਵੀ ਹੋਈ ਮਨਜ਼ੂਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਗਾਇਕ ਗੁਰਦਾਸ ਮਾਨ ਜਿਸ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਲੱਗੇ ਹਨ, ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਉਸਦੀ ਰੈਗੂਲਰ ਜ਼ਮਾਨਤ ਦੀ ਪੁਸ਼ਟੀ ਕੀਤੀ ਹੈ। ਗੁਰਦਾਸ ਮਾਨ ਕਰੋਨਾ ਕਾਰਨ ਜਾਂਚ ’ਚ ਸ਼ਾਮਲ ਨਹੀਂ ਹੋ ਸਕੇ ਪ੍ਰੰਤੂ ਅਦਾਲਤ ਨੇ ਉਸ ਨੂੰ 5 ਹਫਤਿਆਂ ਦੇ ਅੰਦਰ ਜਾਂਚ ਵਿਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ’ਚ ਗੁਰਦਾਸ ਮਾਨ ਨੇ ਜਲੰਧਰ ਦੀ ਜ਼ਿਲ੍ਹਾ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਲੰਘੀ ਅੱਠ ਸਤੰਬਰ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮਾਨ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਅਪੀਲ ਕੀਤੀ ਸੀ। ਇਥੇ ਦੱਸਣਾ ਬਣਦਾ ਹੈ ਕਿ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਦੇ ਮੇਲੇ ਦੌਰਾਨ ਮਾਨ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਸਾਈਂ ਲਾਡੀ ਸ਼ਾਹ ਨੂੰ ਇਕੋ ਹੀ ਵੰਸ਼ ’ਚੋਂ ਹੋਣ ਦੀ ਗੱਲ ਆਖੀ ਸੀ, ਜਿਸ ਤੋਂ ਬਾਅਦ ਉਹ ਵਿਵਾਦਾਂ ’ਚ ਘਿਰ ਗਏ ਸਨ ਅਤੇ ਉਸ ਦੇ ਖਿਲਾਫ਼ ਲੰਘੀ 26 ਅਗਸਤ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਐਫ ਆਈ ਆਰ ਦਰਜ ਕੀਤੀ ਗਈ ਸੀ।

Check Also

‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਪਾਰਟੀ ’ਤੇ ਚੁੱਕੇ ਸਵਾਲ

ਕਿਹਾ : ਅਪਨੋਂ ਸੇ ਦੂਰੀ ਔਰ ਗੈਰੋਂ ਕੋ ਗਲੇ ਲਗਾਨਾ, ਕੌਨ ਸਾਂ ਨਿਆਏ ਅੰਮਿ੍ਰਤਸਰ/ਬਿਊਰੋ ਨਿਊਜ਼ …