ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਮੰਤਰੀ ਮੰਡਲ ਵਿਚ ਦਾਗੀ ਮੰਤਰੀਆਂ ਨੂੰ ਸ਼ਾਮਲ ਕਰਨ ਬਾਰੇ ਕੀਤੀ ਟਿੱਪਣੀ ’ਤੇ ਕਿਹਾ ਹੈ ਕਿ ਸਾਨੂੰ ਕੇਜਰੀਵਾਲ ਦੀ ਸਲਾਹ ਲੈਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਹਿੱਤਾਂ ਵਿਚ ਕੰਮ ਕਰਾਂਗੇ ਅਤੇ ਸਾਡੀ ਲੜਾਈ ਕਈ ਮੁੱਦਿਆਂ ’ਤੇ ਹੈ। ਧਿਆਨ ਰਹੇ ਕਿ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਕੋਲੋਂ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ’ਚ ਸ਼ਾਮਲ ਦਾਗੀ ਮੰਤਰੀਆਂ ਨੂੰ ਕੱਢ ਕੇ ਉਨ੍ਹਾਂ ਖਿਲਾਫ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ’ਚ ਸ਼ਾਮਲ ਕੀਤੇ ਗਏ ਦਾਗੀ ਮੰਤਰੀ ਅਤੇ ਅਧਿਕਾਰੀਆਂ ਨੂੰ ਲੈ ਕੇ ਨਵਜੋਤ ਸਿੱਧੂ ਨੇ ਵੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ।
Check Also
ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਆਪ’ ਖਿਲਾਫ ਲੋਕ ਲਹਿਰ ਵਿੱਢਣ ਦਾ ਐਲਾਨ
ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …