ਕਿਹਾ, ਭਾਜਪਾ ’ਚ ਨਹੀਂ ਹੋਵਾਂਗਾ ਸ਼ਾਮਲ, ਪਰ ਕਾਂਗਰਸ ਵਿਚ ਵੀ ਨਹੀਂ ਰਹਾਂਗਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਅਹੁਦਾ ਤੋਂ ਹਟਾਏ ਜਾਣ ਤੋਂ ਬਾਅਦ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਚਰਚਾ ਛਿੜੀ ਰਹੀ ਕਿ ਕੈਪਟਨ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਇਨ੍ਹਾਂ ਸਾਰੀਆਂ ਚਰਚਾਵਾਂ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋਣਗੇ ਅਤੇ ਨਾ ਹੀ ਉਹ ਕਾਂਗਰਸ ਪਾਰਟੀ ਵਿਚ ਰਹਿਣਗੇ। ਹੁਣ ਚਰਚਾ ਚੱਲ ਰਹੀ ਹੈ ਕਿ ਕੈਪਟਨ ਆਪਣੀ ਵੱਖਰੀ ਪਾਰਟੀ ਬਣਾਉਣਗੇ। ਇਸੇ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ 52 ਸਾਲਾਂ ਤੋਂ ਰਾਜਨੀਤੀ ਵਿਚ ਹਨ ਅਤੇ ਕਾਂਗਰਸ ਨੇ ਉਨ੍ਹਾਂ ਨਾਲ ਮਾੜਾ ਸਲੂਕ ਕੀਤਾ। ਅਮਰਿੰਦਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਡੁੱਬ ਰਹੀ ਹੈ ਅਤੇ ਉਨ੍ਹਾਂ ਸਿੱਧੂ ਨੂੰ ਬਚਕਾਨਾ ਬੰਦਾ ਕਰਾਰ ਦਿੱਤਾ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਦੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਹੜਕੰਪ ਜਿਹਾ ਮਚ ਗਿਆ। ਇਸੇ ਦੌਰਾਨ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਨੂੰ ਮਨਾਉਣ ਲਈ ਅੰਬਿਕਾ ਸੋਨੀ ਅਤੇ ਕਮਲਨਾਥ ਦੀ ਡਿਊਟੀ ਲਗਾਈ ਹੈ, ਪਰ ਕੈਪਟਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਹੁਤ ਜ਼ਲੀਲ ਕੀਤਾ ਗਿਆ ਅਤੇ ਹੁਣ ਉਹ ਪਿੱਛੇ ਨਹੀਂ ਹਟਣਗੇ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …