ਟਵਿੱਟਰ ਹੈਂਡਲ ‘ਤੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਉਲੰਪਿਕ ਵਿੱਚ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਸਟਾਰ ਡਰੈਗ ਫਲਿੱਕਰ ਰੁਪਿੰਦਰਪਾਲ ਸਿੰਘ ਨੇ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈ ਲਿਆ ਹੈ। ਰੁਪਿੰਦਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਕਿ ਮੈਂ ਤੁਹਾਨੂੰ ਭਾਰਤੀ ਹਾਕੀ ਟੀਮ ਤੋਂ ਸੰਨਿਆਸ ਲੈਣ ਦੇ ਆਪਣੇ ਫੈਸਲੇ ਬਾਰੇ ਦੱਸਣਾ ਚਾਹੁੰਦਾ ਹਾਂ। ਪਿਛਲੇ ਕੁਝ ਮਹੀਨੇ ਮੇਰੀ ਜ਼ਿੰਦਗੀ ਦੇ ਸਰਬੋਤਮ ਰਹੇ ਹਨ। ਮੈਂ ਆਪਣੀ ਸਾਰੀ ਜ਼ਿੰਦਗੀ ਟੋਕੀਓ ਵਿੱਚ ਆਪਣੀ ਟੀਮ ਦੇ ਨਾਲ ਮੰਚ ਉੱਤੇ ਖੜ੍ਹੇ ਹੋਣ ਦੇ ਤਜ਼ਰਬੇ ਨੂੰ ਕਦੇ ਨਹੀਂ ਭੁੱਲਾਂਗਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਟੋਕੀਓ ਉਲੰਪਿਕ ਵਿਚ ਕਾਂਸੇ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਮਰਜ਼ੀ ਅਨੁਸਾਰ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਪੰਜਾਬ ਦੇ ਖਿਡਾਰੀਆਂ ਨੂੰ ਕਿਹਾ ਸੀ ਕਿ ਉਹ ਆਪਣੀ ਖੇਡ ਜਾਰੀ ਰੱਖਣ ਅਤੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿਚ ਹੋਰ ਅੱਗੇ ਲਿਜਾਣ ਲਈ ਹੋਰ ਮਿਹਨਤ ਕਰਨ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …