Breaking News
Home / ਭਾਰਤ / ਪ੍ਰਧਾਨ ਮੰਤਰੀ ਮੋਦੀ ਲੋਕਾਂ ਵਿੱਚ ਪਾੜ ਪਾ ਰਹੇ ਨੇ : ਰਾਹੁਲ

ਪ੍ਰਧਾਨ ਮੰਤਰੀ ਮੋਦੀ ਲੋਕਾਂ ਵਿੱਚ ਪਾੜ ਪਾ ਰਹੇ ਨੇ : ਰਾਹੁਲ

ਮੱਲਾਪੁਰਮ (ਕੇਰਲਾ) : ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਆਰੋਪ ਲਾਇਆ ਹੈ ਕਿ ਉਹ ਲੋਕਾਂ ਦੇ ਰਿਸ਼ਤਿਆਂ ਨੂੰ ਤੋੜ ਰਹੇ ਹਨ ਅਤੇ ਉਨ੍ਹਾਂ ਵਿਚਾਲੇ ਪਾੜ ਪਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਕਦਮਾਂ ਨਾਲ ਭਾਰਤ ਦੀ ਵਿਚਾਰਧਾਰਾ ‘ਖੰਡਿਤ’ ਹੋ ਰਹੀ ਹੈ। ਕੇਰਲਾ ਦੌਰੇ ‘ਤੇ ਪਹੁੰਚੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਉਤੇ ‘ਹੰਕਾਰੀ’ ਹੋਣ ਦਾ ਆਰੋਪ ਲਾਉਂਦਿਆਂ ਕਿਹਾ ਕਿ ਉਹ ਖੁਦ ਇਹ ਜਤਾਉਣ ਦੀ ਕੋਸ਼ਿਸ਼ ਕਰਦੇ ਹਨ ਕਿ ਜਿਵੇਂ ਉਹ ਸਾਰੇ ਭਾਰਤ ਨੂੰ ਜਾਣਦੇ ਜਾਂ ਸਮਝਦੇ ਹਨ।

 

Check Also

ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ

ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …