Breaking News
Home / ਜੀ.ਟੀ.ਏ. ਨਿਊਜ਼ / ਆਪਣੀ ਨਵੀਂ ਕੈਬਨਿਟ ਦਾ ਜਲਦੀ ਐਲਾਨ ਕਰਨਗੇ ਜਸਟਿਨ ਟਰੂਡੋ

ਆਪਣੀ ਨਵੀਂ ਕੈਬਨਿਟ ਦਾ ਜਲਦੀ ਐਲਾਨ ਕਰਨਗੇ ਜਸਟਿਨ ਟਰੂਡੋ

ਲਿਬਰਲ ਪਾਰਟੀ ‘ਤੇ ਫਿਰ ਭਰੋਸਾ ਕਰਨ ਬਦਲੇ ਕੈਨੇਡੀਅਨਾਂ ਦਾ ਟਰੂਡੋ ਨੇ ਕੀਤਾ ਧੰਨਵਾਦ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਆਪਣੇ ਨਵੇਂ ਮੰਤਰੀ ਮੰਡਲ ਦਾ ਐਲਾਨ ਅਕਤੂਬਰ ਵਿੱਚ ਕਰਨਗੇ ਉਨ੍ਹਾਂ ਆਖਿਆ ਕਿ ਇਸ ਸਾਲ ਦੇ ਅੰਤ ਤੋਂ ਪਹਿਲਾਂ ਉਹ ਪਾਰਲੀਮੈਂਟ ਦੀ ਕਾਰਵਾਈ ਸ਼ੁਰੂ ਕਰਵਾਉਣਗੇ। ਇਸ ਤੋਂ ਇਲਾਵਾ ਟਰੂਡੋ ਨੇ ਜਲਦ ਤੋਂ ਜਲਦ ਫੈਡਰਲ ਵੈਕਸੀਨ ਟੀਚਾ ਪੂਰਾ ਕਰਨ ਦਾ ਵਾਅਦਾ ਵੀ ਕੀਤਾ।
20 ਸਤੰਬਰ ਨੂੰ ਹੋਈਆਂ ਚੋਣਾਂ ਤੋਂ ਬਾਅਦ ਆਪਣੀ ਪਹਿਲੀ ਵਾਰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਕੈਨੇਡੀਅਨਾਂ ਨੇ ਇੱਕ ਵਾਰੀ ਫਿਰ ਲਿਬਰਲਾਂ ਵਿੱਚ ਭਰੋਸਾ ਪ੍ਰਗਟਾਇਆ ਹੈ ਜਿਸ ਦਾ ਉਹ ਸੁਕਰੀਆ ਅਦਾ ਕਰਦੇ ਹਨ। ਜਸਟਿਨ ਟਰੂਡੋ ਨੇ ਗਵਰਨਰ ਜਨਰਲ ਮੈਰੀ ਮੇਅ ਸਾਇਮਨ ਕੋਲ ਅਗਲੀ ਸਰਕਾਰ ਬਣਾਉਣ ਦਾ ਇਰਾਦਾ ਪ੍ਰਗਟਾਉਣ ਦੀ ਪੁਸ਼ਟੀ ਵੀ ਕੀਤੀ।
ਟਰੂਡੋ ਨੇ ਕ੍ਰਿਸਟੀਆ ਫਰੀਲੈਂਡ ਨੂੰ ਇੱਕ ਵਾਰੀ ਫਿਰ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਵਜੋਂ ਕੰਮਕਾਜ ਜਾਰੀ ਰੱਖਣ ਦੀ ਪੇਸ਼ਕਸ਼ ਕੀਤੀ ਸੀ ਜਿਸ ਨੂੰ ਉਨ੍ਹਾਂ ਸਵੀਕਾਰ ਕਰ ਲਿਆ ਹੈ। ਪ੍ਰਧਾਨ ਮੰਤਰੀ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਆਪਣੇ ਬਾਕੀ ਮੰਤਰੀਆਂ ਦੇ ਰੋਸਟਰ ਨੂੰ ਸਾਹਮਣੇ ਲਿਆਉਣਗੇ। ਉਨ੍ਹਾਂ ਇਹ ਵੀ ਆਖਿਆ ਕਿ ਚੋਣਾਂ ਤੋਂ ਬਾਅਦ ਵੀ ਉਹ ਪਾਰਲੀਮੈਂਟ ਵਿੱਚ ਲਿੰਗਕ ਸੰਤੁਲਨ ਜਾਰੀ ਰੱਖਣਗੇ।
ਉਨ੍ਹਾਂ ਆਖਿਆ ਕਿ ਵਿਦੇਸ਼ ਦਾ ਦੌਰਾ ਕਰਨ ਦੇ ਚਾਹਵਾਨ ਪੂਰੀ ਤਰ੍ਹਾਂ ਵੈਕਸੀਨੇਟਿਡ ਕੈਨੇਡੀਅਨਾਂ ਨੂੰ ਇੰਟਰਨੈਸ਼ਨਲ ਵੈਕਸੀਨ ਪਾਸਪੋਰਟ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਹੈਲਥ ਕੇਅਰ ਵਰਕਰਜ਼ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਉੱਤੇ ਮੁਜਰਮਾਨਾਂ ਪਾਬੰਦੀਆਂ ਲਾਏ ਜਾਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

Check Also

ਪੀਅਰਸਨ ਏਅਰਪੋਰਟ ਤੋਂ 20 ਮਿਲੀਅਨ ਡਾਲਰ ਦਾ ਸੋਨਾ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

ਸੋਨਾ ਵੇਚ ਕੇ ਕਮਾਏ ਮੁਨਾਫੇ ਨੂੰ ਵੀ ਕੀਤਾ ਗਿਆ ਜ਼ਬਤ ਟੋਰਾਂਟੋ/ਬਿਊਰੋ ਨਿਊਜ਼ : ਇੱਕ ਸਾਲ …