24.8 C
Toronto
Tuesday, September 8, 2026
spot_img
Homeਪੰਜਾਬਵਰਿੰਦਰ ਸਿੰਘ ਬਾਜਵਾ ਕਾਂਗਰਸ ਛੱਡ ਕੇ ਕਈ ਸਾਥੀਆਂ ਸਣੇ ਅਕਾਲੀ ਦਲ 'ਚ...

ਵਰਿੰਦਰ ਸਿੰਘ ਬਾਜਵਾ ਕਾਂਗਰਸ ਛੱਡ ਕੇ ਕਈ ਸਾਥੀਆਂ ਸਣੇ ਅਕਾਲੀ ਦਲ ‘ਚ ਹੋਏ ਸ਼ਾਮਲ

ਵਰਿੰਦਰ ਸਿੰਘ ਬਾਜਵਾ ਕਾਂਗਰਸ ਛੱਡ ਕੇ ਕਈ ਸਾਥੀਆਂ ਸਣੇ ਅਕਾਲੀ ਦਲ ‘ਚ ਹੋਏ ਸ਼ਾਮਲਸੁਖਬੀਰ ਨੇ ਬਾਜਵਾ ਨੂੰ ਬਣਾਇਆ ਸੀਨੀਅਰ ਮੀਤ ਪ੍ਰਧਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਜਿਉਂ ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ ਹੀ ਸਿਆਸੀ ਪਾਰਟੀਆਂ ਵਿਚ ਹਲਚਲ ਸ਼ੁਰੂ ਹੋ ਗਈ ਹੈ। ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹੇ ਵਰਿੰਦਰ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਨੂੰ ਅਲਵਿੰਦਾ ਆਖਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪੱਲਾ ਫੜ ਲਿਆ। ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦੇਣ ਦੀ ਗੱਲ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਸੀਨੀਅਰ ਮੀਤ ਪ੍ਰਧਾਨ ਦਾ ਅਹੁਦਾ ਵੀ ਦਿੱਤਾ ਗਿਆ। ਇਸ ਮੌਕੇ ਸੁਖਬੀਰ ਬਾਦਲ ਨੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਆਖਿਆ ਕਿ ਕੇਜਰੀਵਾਲ ਜੋ ਲੋਕਾਂ ਨਾਲ ਸਿਹਤ ਸਹੂਲਤਾਂ ਨੂੰ ਲੈ ਕੇ ਵਾਅਦੇ ਕਰ ਰਹੇ ਹਨ ਉਹ ਅਕਾਲੀ ਵੱਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਦੀ ਨਕਲ ਹੈ ਕਿਉਂਕਿ ਅਕਾਲੀ ਦਲ ਪਹਿਲਾਂ ਪੰਜਾਬੀਆਂ ਲਈ ਇਹ ਸਾਰੇ ਐਲਾਨ ਕਰ ਚੁੱਕਿਆ ਹੈ।

 

RELATED ARTICLES
POPULAR POSTS