Breaking News
Home / ਪੰਜਾਬ / ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਸੌਂਪੀ ਡੀਜੀਪੀ ਦੀ ਜ਼ਿੰਮੇਵਾਰੀ

ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਸੌਂਪੀ ਡੀਜੀਪੀ ਦੀ ਜ਼ਿੰਮੇਵਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕਰਦਿਆਂ 1988 ਬੈਚ ਦੇ ਆਈਪੀਐੱਸ ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਪੁਲਿਸ ਦੇ ਡੀਜੀਪੀ ਦੀ ਜ਼ਿੰਮੇਵਾਰੀ ਸੌਂਪੀ ਹੈ। ਜਾਰੀ ਹੁਕਮਾਂ ਮੁਤਾਬਕ ਸਹੋਤਾ ਨੂੰ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਅਹੁਦਾ ਵੀ ਸੰਭਾਲ ਲਿਆ। ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇ ਰਹਿਣਗੇ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪੰਜਾਬ ਪੁਲਿਸ ਵੱਲੋਂ ਬੀਤੇ ਸਮੇਂ ਵਿੱਚ ਕੀਤੀਆਂ ਗਈਆਂ ਸਾਰੀਆਂ ਪਹਿਲਕਦਮੀਆਂ ਨੂੰ ਬੇਹੱਦ ਸ਼ਲਾਘਾਯੋਗ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਪੁਲਿਸ ਦੀ ਹੋਰ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਡੀਜੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਮਾੜੇ ਅਨਸਰਾਂ ‘ਤੇ ਨਜ਼ਰ ਰੱਖਣ ਤੋਂ ਇਲਾਵਾ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਮੇਰੀ ਪ੍ਰਮੱਖ ਤਰਜੀਹ ਹੋਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਰਾਜ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …