Breaking News
Home / ਪੰਜਾਬ / ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਅਗਾਊਂ ਜ਼ਮਾਨਤ ਵੀ ਹੋਈ ਮਨਜ਼ੂਰ

ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਅਗਾਊਂ ਜ਼ਮਾਨਤ ਵੀ ਹੋਈ ਮਨਜ਼ੂਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਗਾਇਕ ਗੁਰਦਾਸ ਮਾਨ ਜਿਸ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਲੱਗੇ ਹਨ, ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਉਸਦੀ ਰੈਗੂਲਰ ਜ਼ਮਾਨਤ ਦੀ ਪੁਸ਼ਟੀ ਕੀਤੀ ਹੈ। ਗੁਰਦਾਸ ਮਾਨ ਕਰੋਨਾ ਕਾਰਨ ਜਾਂਚ ‘ਚ ਸ਼ਾਮਲ ਨਹੀਂ ਹੋ ਸਕੇ ਪ੍ਰੰਤੂ ਅਦਾਲਤ ਨੇ ਉਸ ਨੂੰ 5 ਹਫਤਿਆਂ ਦੇ ਅੰਦਰ ਜਾਂਚ ਵਿਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ‘ਚ ਗੁਰਦਾਸ ਮਾਨ ਨੇ ਜਲੰਧਰ ਦੀ ਜ਼ਿਲ੍ਹਾ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਲੰਘੀ ਅੱਠ ਸਤੰਬਰ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮਾਨ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਅਪੀਲ ਕੀਤੀ ਸੀ।
ਇਥੇ ਦੱਸਣਾ ਬਣਦਾ ਹੈ ਕਿ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਦੇ ਮੇਲੇ ਦੌਰਾਨ ਮਾਨ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਸਾਈਂ ਲਾਡੀ ਸ਼ਾਹ ਨੂੰ ਇਕੋ ਹੀ ਵੰਸ਼ ‘ਚੋਂ ਹੋਣ ਦੀ ਗੱਲ ਆਖੀ ਸੀ, ਜਿਸ ਤੋਂ ਬਾਅਦ ਉਹ ਵਿਵਾਦਾਂ ‘ਚ ਘਿਰ ਗਏ ਸਨ ਅਤੇ ਉਸ ਦੇ ਖਿਲਾਫ਼ ਲੰਘੀ 26 ਅਗਸਤ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਐਫ ਆਈ ਆਰ ਦਰਜ ਕੀਤੀ ਗਈ ਸੀ।

 

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।