Breaking News
Home / ਪੰਜਾਬ / ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ 11 ਅਕਤੂਬਰ ਤੱਕ ਕੀਤੀ ਮੁਲਤਵੀ

ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ 11 ਅਕਤੂਬਰ ਤੱਕ ਕੀਤੀ ਮੁਲਤਵੀ

ਕਾਂਗਰਸ ਬੋਲੀ, ਸਰਕਾਰ ਦੀ ਐਮਐਸਪੀ ਨੂੰ ਖਤਮ ਕਰਨ ਦੀ ਸਾਜਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਨੇ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਇਹ ਖਰੀਦ ਪਹਿਲਾਂ ਅੱਜ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ। ਇਸ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲਾ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੋਦੀ ਸਰਕਾਰ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਖਰੀਦ ਖ਼ਤਮ ਕਰਨ ਦੀ ਸਾਜਿਸ਼ ਹੈ। ਧਿਆਨ ਰਹੇ ਕਿ ਮੀਂਹ ਦਾ ਬਹਾਨਾ ਬਣਾ ਕੇ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਸੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਝੋਨੇ ਦੀ ਖਰੀਦ ’ਚ ਹੋਈ ਦੇਰੀ ਨੂੰ ਲੈ ਕੇ ਸਵਾਲ ਚੁੱਕੇ। ਜ਼ਿਕਰਯੋਗ ਹੈ ਕਿ ਏਸ਼ੀਆ ਦੀ ਵੱਡੀ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਮੰਡੀ ਵਿਚ ਝੋਨੇ ਦੀ ਆਮਦ ਜਾਰੀ ਹੈ ਅਤੇ ਝੋਨੇ ਦੀ ਖਰੀਦ ਰੁਕਣ ਕਰਕੇ ਨਿਰਾਸ਼ ਹੋਏ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

 

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …