21.3 C
Toronto
Wednesday, September 30, 2026
spot_img
Homeਭਾਰਤਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾ ਕੇ...

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾ ਕੇ ਕੀਤਾ ਡਟਵਾਂ ਵਿਰੋਧ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾ ਕੇ ਕੀਤਾ ਡਟਵਾਂ ਵਿਰੋਧਪੁਲਿਸ ਨੇ ਕਿਸਾਨਾਂ ’ਤੇ ਮਾਰੀਆਂ ਪਾਣੀ ਦੀਆਂ ਬੁਛਾਰਾਂ
ਝੱਜਰ/ਬਿਊਰੋ ਨਿਊਜ਼
ਹਰਿਆਣਾ ਦੇ ਝੱਜਰ ਵਿਚ ਕਿਸਾਨਾਂ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾਏ ਅਤੇ ਡਟਵਾਂ ਵਿਰੋਧ ਕੀਤਾ। ਇਸੇ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਮਾਰੀਆਂ। ਧਿਆਨ ਰਹੇ ਕਿ ਹਰਿਆਣਾ ਦੇ ਝੱਜਰ ਵਿਚ ਪੋਸਟ ਗਰੈਜੂਏਟ ਕਾਲਜ ਵਿਚ ਸੂਬੇ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਇਕ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ ਅਤੇ ਕਿਸਾਨ ਵੀ ਕਾਲੇ ਝੰਡੇ ਲੈ ਕੇ ਦੁਸ਼ਿਅੰਤ ਦਾ ਵਿਰੋਧ ਕਰਨ ਲਈ ਪਹਿਲਾਂ ਹੀ ਪਹੁੰਚੇ ਹੋਏ ਸਨ। ਜਦੋਂ ਕਿਸਾਨਾਂ ਨੇ ਕਾਲਜ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਕਿਸਾਨਾਂ ’ਤੇ ਪਾਣੀ ਦੀਆਂ ਬੁਛਾਰਾਂ ਮਾਰ ਦਿੱਤੀਆਂ। ਇਸ ਤੋਂ ਬਾਅਦ ਕਈ ਕਿਸਾਨਾਂ ਨੂੰ ਗਿ੍ਰਫਤਾਰ ਵੀ ਕਰ ਲਿਆ ਅਤੇ ਬਾਅਦ ਵਿਚ ਰਿਹਾਅ ਵੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪੰਜਾਬ ਅਤੇ ਹਰਿਆਣਾ ਸਣੇ ਕਈ ਸੂਬਿਆਂ ਵਿਚ ਕਿਸਾਨਾਂ ਵਲੋਂ ਅੰਦੋਲਨ ਕੀਤੇ ਜਾ ਰਹੇ ਹਨ, ਪਰ ਮੋਦੀ ਸਰਕਾਰ ’ਤੇ ਕੋਈ ਵੀ ਅਸਰ ਦਿਖਾਈ ਨਹੀਂ ਦੇ ਰਿਹਾ।

 

RELATED ARTICLES
POPULAR POSTS