ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਦਿੱਲੀ ਵਿਚ ਅੰਦੋਲਨ ਕਰਨ ਦੀ ਇਜਾਜ਼ਤ ਮੰਗਣ ਵਾਲੀ ਕਿਸਾਨਾਂ ਦੀ ਜਥੇਬੰਦੀ ਨੂੰ ਕਿਹਾ ਕਿ ਤੁਸੀਂ ਸ਼ਹਿਰ ਨੂੰ ਘੇਰਿਆ ਹੋਇਆ ਹੈ ਤੇ ਹੁਣ ਤੁਸੀਂ ਅੰਦਰ ਆ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹੋ। ਦੇਸ਼ ਦੇ ਨਾਗਰਿਕਾਂ ਕੋਲ ਆਜ਼ਾਦੀ ਨਾਲ ਅਤੇ ਬਗ਼ੈਰ ਕਿਸੇ ਡਰ ਤੋਂ ਘੁੰਮਣ ਦੇ ਬਰਾਬਰ ਅਧਿਕਾਰ ਹਨ। ਉਨ੍ਹਾਂ ਦੀਆਂ ਸੰਪਤੀਆਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਕ ਵਾਰ ਜਦੋਂ ਤੁਸੀਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਅਦਾਲਤ ਦਾ ਰੁਖ਼ ਕਰ ਲਿਆ ਹੈ ਤਾਂ ਨਿਆ ਪ੍ਰਣਾਲੀ ਵਿੱਚ ਭਰੋਸਾ ਰੱਖੋ ਤੇ ਮਾਮਲੇ ’ਤੇ ਫ਼ੈਸਲਾ ਆਉਣ ਦਿਓ। ਧਿਆਨ ਰਹੇ ਕਿਸਾਨ ਜਥੇਬੰਦੀ ਨੇ ਮੰਗ ਕੀਤੀ ਸੀ ਕਿ ਜੰਤਰ ਮੰਤਰ ’ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਲਈ 200 ਕਿਸਾਨਾਂ ਨੂੰ ਇਕੱਠੇ ਹੋਣ ਦੀ ਇਜ਼ਾਜਤ ਦਿੱਤੀ ਜਾਵੇ।