ਕਿਸਾਨਾਂ ਨਾਲ ਗੱਲਬਾਤ ਅਤੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਚੰਨੀ ਦੇ ਮੁੱਖ ਮੰਤਰੀ ਬਣਨ ਬਾਅਦ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਸੀ। ਮੁਲਾਕਾਤ ਤੋਂ ਬਾਅਦ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿੱਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ, ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਅਤੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਲਾਕਾਤ ਬੜੇ ਚੰਗੇ ਮਾਹੌਲ ਵਿੱਚ ਹੋਈ।
ਧਿਆਨ ਰਹੇ ਕਿ ਲੰਘੇ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਚਰਚਾਵਾਂ ਛਿੜ ਗਈਆਂ ਸਨ ਕਿ ਕੈਪਟਨ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਇਸ ਤੋਂ ਉਲਟ ਅੱਜ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ‘ਪੰਜਾਬ ਵਿਕਾਸ ਪਾਰਟੀ’ ਨਾਮ ਦੀ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ, ਜਿਸ ਵਿਚ ਨਵਜੋਤ ਸਿੱਧੂ ਦੇ ਵਿਰੋਧੀਆਂ ਨੂੰ ਜਗਾ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਲੈ ਕੇ ਕੈਪਟਨ ਅਮਰਿੰਦਰ ਆਪਣੇ ਕਰੀਬੀਆਂ ਨਾਲ ਜਲਦੀ ਮੀਟਿੰਗ ਕਰਨਗੇ।
Check Also
ਪੰਜਾਬ ਤੇ ਹਰਿਆਣਾ ਦਾ ਪ੍ਰਦੂਸ਼ਣ ਵਧਾਏਗਾ ਪਾਕਿਸਤਾਨ
ਹਵਾ ਦਾ ਰੁਖ ਬਦਲਿਆ ਤਾਂ ਦੋਵਾਂ ਸੂਬਿਆਂ ਨੂੰ ਹੋਵੇਗੀ ਮੁਸ਼ਕਲ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ’ਚ ਲਗਾਤਾਰ …