ਲਖਨਊ/ਬਿਊਰੋ ਨਿਊਜ਼
ਯੂਪੀ ਦੇ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ ਸਣੇ ਹੋਰ ਆਗੂਆਂ ਹਰਿਆਣਾ- ਯੂਪੀ ਬਾਰਡਰ ’ਤੇ ਰੋਕ ਲਿਆ ਤੇ ਬਾਅਦ ਵਿੱਚ ਰੰਧਾਵਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਰੰਧਾਵਾ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ, ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ ਤੇ ਅੰਗਦ ਸਿੰਘ ਸੈਣੀ ਉਤਰ ਪ੍ਰਦੇਸ਼ ਲਈ ਰਵਾਨਾ ਹੋਏ। ਉਤਰ ਪ੍ਰਦੇਸ਼ ਸਰਕਾਰ ਵੱਲੋਂ ਹਵਾਈ ਅੱਡੇ ਉਤੇ ਪਹੁੰਚਣ ਅਤੇ ਹੈਲੀਕਾਪਟਰ ਰਾਹੀਂ ਪੁੱਜਣ ਉਤੇ ਵੀ ਰੋਕ ਲਗਾਉਣ ਕਾਰਨ ਉਪ ਮੁੱਖ ਮੰਤਰੀ ਤੇ ਵਿਧਾਇਕ ਸੜਕ ਰਸਤੇ ਰਾਹੀਂ ਰਵਾਨਾ ਹੋਏ ਹਨ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …