Breaking News
Home / ਪੰਜਾਬ / ਡੇਰਾ ਬਿਆਸ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚੰਨੀ

ਡੇਰਾ ਬਿਆਸ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚੰਨੀ

ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਬੰਦ ਕਮਰੇ ’ਚ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੋੜ ਘਟਾਅ ਦੌਰਾਨ ਸਿਆਸਤ ਗਰਮਾਈ ਹੋਈ ਹੈ। ਇਸ ਚੁਣਾਵੀ ਮਾਹੌਲ ਵਿਚਕਾਰ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਵੇਰੇ 11.30 ਵਜੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕੈਬਨਿਟ ਦੇ ਕੁਝ ਮੰਤਰੀ ਤੇ ਵਿਧਾਇਕ ਵੀ ਸਨ। ਸੀਐਮ ਚੰਨੀ ਅਤੇ ਮੰਤਰੀਆਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਬੰਦ ਕਮਰੇ ’ਚ ਹੋਈ। ਇਸ ਮੁਲਾਕਾਤ ਵਿਚ ਕੀ ਗੱਲਬਾਤ ਹੋਈ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ ਪਰ ਇਸ ਮੁਲਾਕਾਤ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਮੁਲਾਕਾਤ ਦੌਰਾਨ ਡਿਪਟੀ ਸੀਐਮ ਓਪੀ ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਆਗੂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਰਾਧਾ ਸੁਆਮੀ ਡੇਰਾ ਬਿਆਸ ਦੀ ਬਹੁਤ ਮਾਨਤਾ ਹੈ ਅਤੇ ਇਸ ਡੇਰੇ ਨਾਲ ਕਰੋੜਾਂ ਸ਼ਰਧਾਲੂ ਜੁੜੇ ਹੋਏ ਹਨ।

Check Also

ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ

ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …