ਰਾਜ ਭਵਨ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਸਣੇ ਕਈ ਗਿ੍ਰਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਘਟਨਾ ਖਿਲਾਫ਼ ਪੰਜਾਬ ਭਰ ’ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋ ਰਹੀ ਹੈ ਅਤੇ ਪੁਤਲੇ ਵੀ ਫੂਕੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ ਸਣੇ ਹੋਰ ਕਈ ਆਗੂਆਂ ਨੇ ਲਖੀਮਪੁਰ ਘਟਨਾ ਦੀ ਨਿੰਦਾ ਕੀਤੀ ਹੈ। ਇਸੇ ਦੌਰਾਨ ਰਾਜ ਭਵਨ ਚੰਡੀਗੜ੍ਹ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ, ਜਿਨ੍ਹਾਂ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਕਈ ਵਿਧਾਇਕ ਵੀ ਸ਼ਾਮਲ ਹਨ। ਧਿਆਨ ਰਹੇ ਕਿ ਕਈ ਕਾਂਗਰਸੀ ਵਿਧਾਇਕ ਤੇ ਨਵਜੋਤ ਸਿੰਘ ਸਿੱਧੂ ਅੱਜ ਬਿਨਾਂ ਦੱਸੇ ਰਾਜ ਭਵਨ ਦੇ ਬਾਹਰ ਪਹੁੰਚ ਗਏ ਸਨ ਜਿੱਥੇ ਉਨ੍ਹਾਂ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਮੰਗ ਕੀਤੀ ਕੀ ਕੇਂਦਰੀ ਰਾਜ ਮੰਤਰੀ ਜਿਨ੍ਹਾਂ ਦੀ ਗੱਡੀ ਨੇ ਕਿਸਾਨਾਂ ਨੂੰ ਕੁਚਲਿਆ ਉਸ ਦੀ ਤੁਰੰਤ ਗਿ੍ਰਫ਼ਤਾਰੀ ਕੀਤੀ ਜਾਵੇ। ਸਿੱਧੂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ ਨੂੰ ਹੰਕਾਰ ਨਾਲ ਭਰਿਆ ਦੱਸਿਆ ਤੇ ਕਿਹਾ ਕਿ ਉਨ੍ਹਾਂ ਖਿਲਾਫ਼ ਦੋਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਵੇ। ਇਸ ਧਰਨਾ ਪ੍ਰਦਰਸ਼ਨ ਵਿਚ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਵੀ ਪਹੁੰਚੇ ਹੋਏ ਸਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …