Breaking News
Home / ਭਾਰਤ / ਯੋਗੀ ਸਰਕਾਰ 24 ਘੰਟਿਆਂ ’ਚ ਝੁਕੀ-ਪੀੜਤ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ੇ ਦਾ ਐਲਾਨ

ਯੋਗੀ ਸਰਕਾਰ 24 ਘੰਟਿਆਂ ’ਚ ਝੁਕੀ-ਪੀੜਤ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ੇ ਦਾ ਐਲਾਨ

ਮਿ੍ਰਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 45-45 ਲੱਖ ਰੁਪਏ
ਲਖਨਊ/ਬਿਊਰੋ ਨਿਊਜ਼
ਲਖੀਮਪੁਰ ਵਿਚ ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਸਮਝੌਤਾ ਹੋ ਗਿਆ। ਸਰਕਾਰ ਨੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ। ਮਿ੍ਰਤਕਾਂ ਦੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਨਾਲ ਹੀ ਘਟਨਾ ਦੀ ਨਿਆਇਕ ਜਾਂਚ ਅਤੇ 8 ਦਿਨਾਂ ਵਿਚ ਆਰੋਪੀਆਂ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਵੀ ਕੀਤਾ ਗਿਆ ਹੈ। ਯੂਪੀ ਦੇ ਏਡੀਜੀ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਜਾਨ ਗੁਆਉਣ ਵਾਲੇ 4 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ 45-45 ਲੱਖ ਰੁਪਏ ਦੇਵੇਗੀ ਅਤੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ 10 -10 ਲੱਖ ਰੁਪਏ ਦਿੱਤੇ ਜਾਣਗੇ। ਇਹ ਵੀ ਦੱਸਿਆ ਗਿਆ ਕਿ ਮਾਮਲੇ ਦੀ ਜਾਂਚ ਹਾਈਕੋਰਟ ਦੇ ਰਿਟਾਇਰਡ ਜੱਜ ਕਰਨਗੇ।

 

Check Also

ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਬਾਂਦਾ ਦੇ ਮੈਡੀਕਲ ਕਾਲਜ ਵਿਚ ਲਿਆ ਆਖਰੀ ਸਾਹ ਬਾਂਦਾ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ …