Breaking News
Home / ਪੰਜਾਬ / ਲਖੀਮਪੁਰ ’ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਮੰਤਰੀ ਦੇ ਮੁੰਡੇ ਨੇ ਚੜ੍ਹਾਈ ਗੱਡੀ – ਚਾਰ ਕਿਸਾਨਾਂ ਸਣੇ 9 ਮੌਤਾਂ

ਲਖੀਮਪੁਰ ’ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਮੰਤਰੀ ਦੇ ਮੁੰਡੇ ਨੇ ਚੜ੍ਹਾਈ ਗੱਡੀ – ਚਾਰ ਕਿਸਾਨਾਂ ਸਣੇ 9 ਮੌਤਾਂ

ਲਖਨਊ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵਲੋਂ ਲਖੀਮਪੁਰ ਖੀਰੀ ਦੀਆਂ ਘਟਨਾਵਾਂ ਤੋਂ ਬਾਅਦ ਲਗਾਤਾਰ ਤਾਨਾਸ਼ਾਹੀ ਫਰਮਾਨ ਜਾਰੀ ਕੀਤੇ ਜਾ ਰਹੇ ਹਨ ਅਤੇ ਲਖੀਮਪੁਰ ਜ਼ਿਲ੍ਹੇ ਵਿਚ ਇੰਟਰਨੈਟ ਸੇਵਾ ਪੂਰੀ ਤਰ੍ਹਾਂ ਕਰ ਦਿੱਤੀ ਗਈ ਹੈ। ਯੂਪੀ ਸਰਕਾਰ ਦੇ ਸਕੱਤਰ ਪੱਧਰ ਦੇ ਅਧਿਕਾਰੀ ਤਰੁਣ ਗਾਭਾ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸੂਬੇ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਜਾਣ ਦਿੱਤਾ ਜਾਵੇ। ਇਹ ਹੁਕਮ ਸਿੱਧੇ ਪੁਲਿਸ ਨੂੰ ਜਾਰੀ ਕੀਤੇ ਗਏ ਹਨ। ਯੂਪੀ ਸਰਕਾਰ ਦਾ ਕਹਿਣਾ ਹੈ ਕਿ ਬਾਹਰਲੇ ਸੂਬਿਆਂ ਦੇ ਨੇਤਾਵਾਂ ਦੇ ਆਉਣ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋ ਸਕਦੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਵਿਚਾਲੇ ਟਕਰਾਅ ਹੋ ਗਿਆ ਸੀ। ਇਸ ਦੌਰਾਨ ਚਾਰ ਕਿਸਾਨਾਂ ਸਮੇਤ 9 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਦੱਸਿਆ ਜਾ ਰਿਹਾ ਹੈ ਜਦੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਸਨ ਤਾਂ ਭਾਜਪਾ ਆਗੂਆਂ ਨੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ। ਸੰਯੁਕਤ ਕਿਸਾਨ ਮੋਰਚੇ ਵਲੋਂ ਘਟਨਾ ਲਈ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਤੇ ਸਾਥੀਆਂ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਜਿਨ੍ਹਾਂ ਚਾਰ ਕਿਸਾਨਾਂ ਦੀ ਜਾਨ ਗਈ ਹੈ ਕਿ ਉਨ੍ਹਾਂ ਵਿਚ ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਦਲਜੀਤ ਸਿੰਘ ਤੇ ਨਛੱਤਰ ਸਿੰਘ ਸ਼ਾਮਲ ਹਨ।

Check Also

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ

ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ ਜਲੰਧਰ/ਬਿਊਰੋ ਨਿਊਜ਼ …