14.2 C
Toronto
Friday, May 22, 2026
spot_img
Homeਪੰਜਾਬਕੈਪਟਨ ਹਰਮਿੰਦਰ ਸਿੰਘ ਸ਼ੋ੍ਰਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਕੈਪਟਨ ਹਰਮਿੰਦਰ ਸਿੰਘ ਸ਼ੋ੍ਰਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੁਖਬੀਰ ਬਾਦਲ ਨੇ ਸੁਲਤਾਨਪੁਰ ਲੋਧੀ ਤੋਂ ਐਲਾਨਿਆ ਪਾਰਟੀ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਰਹੇ ਕੈਪਟਨ ਹਰਮਿੰਦਰ ਸਿੰਘ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਕੈਪਟਨ ਹਰਮਿੰਦਰ ਸਿੰਘ ਨੂੰ ਸੁਲਤਾਨਪੁਰ ਲੋਧੀ ਤੋਂ ਅਕਾਲੀ-ਬਸਪਾ ਗੱਠਜੋੜ ਦਾ ਉਮੀਦਵਾਰ ਵੀ ਐਲਾਨ ਦਿੱਤਾ। ਉਹ ਕਪੂਰਥਲਾ ਦੇ ਇਕ ਅਜ਼ਾਦੀ ਘੁਲਾਟੀਏ ਪਰਿਵਾਰ ਨਾਲ ਸਬੰਧ ਰੱਖਦੇ ਹਨ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਚ ਉਹ ਮਿਲਕਫੈਡ ਦੇ ਚੇਅਰਮੈਨ ਵੀ ਰਹੇ ਅਤੇ ਹਾਲ ਹੀ ਵਿਚ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮੌਕੇ ਬੋਲਦਿਆਂ ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਖੇਰੂੰ-ਖੇਰੂੰ ਹੋ ਚੁੱਕੀ ਹੈ ਅਤੇ ਪੰਜਾਬ ਅੰਦਰ ਹੁਣ ਕਾਂਗਰਸ ਦਾ ਕੋਈ ਵਜੂਦ ਨਹੀਂ ਰਿਹਾ।

 

RELATED ARTICLES
POPULAR POSTS