Breaking News
Home / ਪੰਜਾਬ / ਲਖੀਮਪੁਰ ਹਿੰਸਾ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੀ ਯਾਦ ਦੁਹਰਾਈ

ਲਖੀਮਪੁਰ ਹਿੰਸਾ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੀ ਯਾਦ ਦੁਹਰਾਈ

ਮੁੱਖ ਮੰਤਰੀ ਚੰਨੀ ਦੀ ਅਗਵਾਈ ’ਚ ਪੰਜਾਬ ਯੂਥ ਕਾਂਗਰਸ ਨੇ ਚੰਡੀਗੜ੍ਹ ’ਚ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਯੂਪੀ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਹਿੰਸਾ ਮਾਮਲੇ ਦੇ ਖਿਲਾਫ਼ ਅੱਜ ਪੰਜਾਬ ਯੂਥ ਕਾਂਗਰਸ ਵੱਲੋਂ ਚੰਡੀਗੜ੍ਹ ਦੇ ਗਾਂਧੀ ਭਵਨ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਪਦਰਸ਼ਨ ਵਿਚ ਪੰਜਾਬ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ। ਲਖੀਮਪੁਰ ਘਟਨਾ ਦੇ ਮਿ੍ਰਤਕ ਕਿਸਾਨਾਂ ਲਈ ਮੁੱਖ ਮੰਤਰੀ ਚੰਨੀ ਵੱਲੋਂ ਮੌਨ ਵਰਤ ਵੀ ਰੱਖਿਆ ਗਿਆ। ਮੁੱਖ ਮੰਤਰੀ ਸਮੇਤ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਕਾਂਗੜ ਆਦਿ ਸਮੇਤ ਕਾਂਗਰਸੀ ਆਗੂ ਅਤੇ ਵਿਧਾਇਕ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਖੀਮਪੁਰ ਵਿਖੇ ਵਾਪਰੀ ਘਟਨਾ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿਚ ਵਾਪਰਦੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲਖੀਮਪੁਰ ਹਿੰਸਾ ਮਾਮਲੇ ਨੂੰ ਲੈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਾਮੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਚੰਨੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਵੀ ਉਨ੍ਹਾਂ ਨਾਲ ਚਰਚਾ ਕਰਨਗੇ।

 

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …