ਗੁਰਵਿੰਦਰ ਸਿੰਘ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ
ਲਖਨਊ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨ ਗੁਰਵਿੰਦਰ ਸਿੰਘ ਦਾ ਪੋਸਟ ਮਾਰਟਮ ਮੁੜ ਹੋਵੇਗਾ। ਕਿਸਾਨ ਆਗੂਆਂ ਵੱਲੋਂ ਦੱਸਿਆ ਗਿਆ ਕਿ ਪਹਿਲਾਂ ਹੋਏ ਪੋਸਟ ਮਾਰਟਮ ਤੋਂ ਪਰਿਵਾਰ ਤੇ ਕਿਸਾਨ ਸੰਤੁਸ਼ਟ ਨਹੀਂ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਗੁਰਵਿੰਦਰ ਸਿੰਘ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਜਿਸ ਕਰਕੇ ਮੁੜ ਪੋਸਟਮਾਰਟਮ ਕਰਵਾਉਣ ਲਈ ਕਿਸਾਨਾਂ ਵਲੋਂ ਦਬਾਅ ਬਣਾਇਆ ਜਾ ਰਿਹਾ ਹੈ। ਲਖੀਮਪੁਰ ਖੀਰੀ ਵਿੱਚ ਇੰਟਰਨੈੱਟ ਸੇਵਾਵਾਂ ਹਾਲੇ ਬੰਦ ਹਨ। ਕਿਸਾਨ ਗੁਰਵਿੰਦਰ ਸਿੰਘ ਦਾ ਅੰਤਮ ਸਸਕਾਰ ਉਸਦੇ ਪਰਿਵਾਰ ਵਲੋਂ ਰੋਕ ਦਿੱਤਾ ਗਿਆ, ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਪੋਸਟ ਮਾਰਟਮ ਰਿਪੋਰਟ ਨਹੀਂ ਮਿਲ ਜਾਂਦੀ, ਸਸਕਾਰ ਨਹੀਂ ਕੀਤਾ ਜਾਵੇਗਾ। ਜਦੋਂ ਕਿ ਤਿੰਨ ਕਿਸਾਨਾਂ ਦਾ ਸਸਕਾਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਦੌਰੇ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਮੰਤਰੀ ਦੇ ਬੇਟੇ ਆਸ਼ੀਸ਼ ਮਿਸਰਾ ਨੇ ਲੰਘੇ ਐਤਵਾਰ ਨੂੰ ਲਖੀਮਪੁਰ ਖੀਰੀ ਵਿਚ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ, ਜਿਸ ਦੌਰਾਨ ਚਾਰ ਕਿਸਾਨਾਂ ਸਣੇ 9 ਵਿਅਕਤੀਆਂ ਦੀ ਜਾਨ ਚਲੇ ਗਈ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …