ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਮਹਿੰਗਾਈ ਦਿਨੋਂ-ਦਿਨ ਵਧਦੀ ਜਾ ਰਹੀ ਹੈ ਅਤੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧ ਗਈਆਂ ਹਨ। ਇਸਦੇ ਨਾਲ ਹੀ ਰਸੋਈ ਗੈਸ ਸਿਲੰਡਰ ਵੀ ਹੋਰ ਮਹਿੰਗਾ ਹੋ ਗਿਆ। ਇਸਦੇ ਚੱਲਦਿਆਂ ਦਿੱਲੀ ਵਿਚ ਅੱਜ ਪੈਟਰੋਲ 30 ਪੈਸੇ ਅਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ ਤੇ ਹੁਣ ਪੈਟਰੋਲ 103 ਰੁਪਏ ਅਤੇ ਡੀਜ਼ਲ 92 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਿਆ ਹੈ। ਧਿਆਨ ਰਹੇ ਕਿ ਦੇਸ਼ ਦੇ 26 ਰਾਜਾਂ ਵਿਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਚੁੱਕਿਆ ਹੈ। ਭੋਪਾਲ ਵਿਚ ਤਾਂ ਪੈਟਰੋਲ 111 ਰੁਪਏ 41 ਪੈਸੇ ਪ੍ਰਤੀ ਲੀਟਰ ਮਿਲ ਰਿਹਾ ਹੈ। ਇਸ ਦੌਰਾਨ ਅੱਜ ਰਸੋਈ ਗੈਸ ਦੀ ਕੀਮਤ ਵਿਚ 15 ਰੁਪਏ ਪ੍ਰਤੀ ਸਿਲੰਡਰ ਵਾਧਾ ਹੋਇਆ ਹੈ। ਹੁਣ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 900 ਰੁਪਏ ਦੇ ਕਰੀਬ ਹੋ ਗਈ ਹੈ। ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਨੂੰ ਲੈ ਕੇ ਵਿਰੋਧੀਆਂ ਪਾਰਟੀਆਂ ਕੇਂਦਰ ਦੀ ਮੋਦੀ ਸਰਕਾਰ ਦੀ ਆਲੋਚਨਾ ਕਰ ਰਹੀਆਂ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …