ਸਿੱਖ ਸੰਗਤਾਂ ਨਾਲ ਵੀ ਕੀਤੀ ਬਦਸਲੂਕੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅਫਗਾਨਿਸਤਾਨ ’ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨੀਆਂ ਨੇ ਉਥੇ ਵਸਣ ਵਾਲੇ ਦੂਜੇ ਧਰਮਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਲੰਘੇ ਦਿਨੀਂ ਤਾਲਿਬਾਨੀ ਲੜਾਕੇ ਕਾਬੁਲ ਸਥਿਤ ਕਰਤਾ ਪਰਵਾਨ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਗੁਰਦੁਆਰਾ ਸਾਹਿਬ ਅੰਦਰ ਭੰਨਤੋੜ ਵੀ ਕੀਤੀ। ਤਾਲਿਬਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਮੌਜੂਦ ਸਿੱਖ ਸੰਗਤ ਨਾਲ ਬਦਸਲੂਕੀ ਵੀ ਕੀਤੀ। ਬਾਅਦ ਵਿਚ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਤੋੜ ਦਿੱਤਾ। ਇਸ ਸਾਰੀ ਘਟਨਾ ਦੀ ਜਾਣਕਾਰੀ ਕਰਤਾ ਪਰਵਾਨ ਗੁਰਦੁਆਰਾ ਸਾਹਿਬ ਦੇ ਮੁਖੀ ਗੁਰਨਾਮ ਸਿੰਘ ਨੇ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਉਹ ਪਵਿੱਤਰ ਗੁਰਦੁਆਰਾ ਸਾਹਿਬ ਹੈ ਜਿੱਥੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਆਏ ਸਨ। ਕਰਤਾ ਪਰਵਾਨ ਗੁਰਦੁਆਰਾ ਸਾਹਿਬ ਅਫਗਾਨਿਸਤਾਨ ਦੇ ਉਤਰ-ਪੱਛਮੀ ਕਾਬੁਲ ’ਚ ਸਥਿਤ ਹੈ। ਇਸ ਤੋਂ ਪਹਿਲਾਂ ਤਾਲਿਬਾਨੀਆਂ ਨੇ ਅਫਗਾਨਿਸਤਾਨ ਦੇ ਪੂਰਬੀ ਸੂਬੇ ਸਥਿਤ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਵੀ ਨਿਸ਼ਾਨ ਸਾਹਿਬ ਨੂੰ ਹਟਾ ਦਿੱਤਾ ਸੀ। ਅਫਗਾਨਿਸਤਾਨ ’ਤੇ ਤਾਲਿਬਾਨੀਆਂ ਦੇ ਕਬਜ਼ੇ ਤੋਂ ਬਾਅਦ ਘੱਟ ਗਿਣਤੀਆਂ ’ਤੇ ਅੱਤਿਆਚਾਰਾਂ ਦੀ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …