ਹੁਣ ਚੰਨੀ ਨਾਲ 12 ਅਕਤੂਬਰ ਨੂੰ ਹੋਵੇਗੀ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਅੱਜ ਹੜਤਾਲ ਦਾ ਫੈਸਲਾ ਵਾਪਸ ਲੈ ਲਿਆ ਸੀ। ਧਿਆਨ ਰਹੇ ਕਿ ਪੰਜਾਬ ਰੋਡਵੇਜ਼,ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਅੱਜ ਸਵੇਰੇ 10.00 ਵਜੇ ਤੋਂ ਲੈ ਕੇ ਦੁਪਹਿਰੇ 2.00 ਵਜੇ 4 ਘੰਟਿਆਂ ਲਈ ਬੱਸ ਸਟੈਂਡ ਬੰਦ ਕਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਚੰਡੀਗੜ੍ਹ ਵਿਚ ਯੂਨੀਅਨ ਦੇ ਆਗੂਆਂ ਦੀ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਮੁਲਾਕਾਤ ਹੋਈ ਅਤੇ ਮੰਤਰੀ ਨੇ ਯੂੁਨੀਅਨ ਆਗੂਆਂ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਫੋਨ ’ਤੇ ਗੱਲ ਕਰਵਾਈ। ਜਿਸ ਤੋਂ ਬਾਅਦ ਯੂਨੀਅਨ ਆਗੂਆਂ ਨੇ ਹੜਤਾਲ ਟਾਲ ਦਿੱਤੀ । ਹੁਣ 12 ਅਕਤੂਬਰ ਨੂੰ ਯੂੁਨੀਅਨ ਦੇ ਆਗੂਆਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਹੋਣੀ ਹੈ। ਮੁੱਖ ਮੰਤਰੀ ਨੇ ਰੋਡਵੇਜ਼ ਦੇ ਕੱਚੇ ਕਾਮਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਹੀ ਫੈਸਲਾ ਲਿਆ ਜਾਵੇਗਾ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮੇ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਪੱਕੇ ਕੀਤਾ ਜਾਵੇ ਅਤੇ ਸਰਕਾਰੀ ਬੱਸਾਂ ਦੀ ਗਿਣਤੀ ਵਧਾਈ ਜਾਵੇ। ਧਿਆਨ ਰਹੇ ਕਿ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 11 ਤੋਂ 13 ਅਕਤੂਬਰ ਤੱਕ ਵੀ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੋਇਆ ਸੀ।