ਕੌਮੀ ਮਹਿਲਾ ਕਮਿਸ਼ਨ ਨੇ ਪੰਜਾਬ ਸਰਕਾਰ ਕੋਲੋਂ 15 ਦਿਨਾਂ ’ਚ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
1994 ਵਿਚ ਫਰਾਂਸ ਦੀ ਮਹਿਲਾ ਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਕੌਮੀ ਮਹਿਲਾ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ 15 ਦਿਨਾਂ ਵਿਚ ਜਵਾਬ ਮੰਗਿਆ ਹੈ। ਫਰਾਂਸੀਸੀ ਔਰਤ ਦੇ ਸਰੀਰਕ ਸ਼ੋਸ਼ਣ ਮਾਮਲੇ ’ਚ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੂੰ ਮੁੱਖ ਮੁਲਜ਼ਮ ਬਣਾਇਆ ਸੀ ਅਤੇ ਮਹਿਲਾ ਵੱਲੋਂ ਫਰਾਂਸ ਵਾਪਸ ਚਲੇ ਜਾਣ ਕਰਕੇ ਇਹ ਕੇਸ ਠੰਢੇ ਬਸਤੇ ਵਿਚ ਪੈ ਗਿਆ ਸੀ, ਜਿਸ ਤੋਂ ਬਾਅਦ 2017 ਵਿਚ ਇਹ ਪੂਰਾ ਮਾਮਲਾ ਇਕ ਵਾਰ ਮੁੜ ਤੋਂ ਭਖਿਆ ਸੀ ਅਤੇ ਹੁਣ ਕੋਟਲੀ ਦੇ ਕੈਬਨਿਟ ਮੰਤਰੀ ਬਣਦਿਆਂ ਹੀ ਕੌਮੀ ਮਹਿਲਾ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਕੋਟਲੀ ’ਤੇ ਇਲਜ਼ਾਮ ਲੱਗੇ ਸਨ ਕਿ ਉਸ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਫਰਾਂਸ ਦੀ ਮਹਿਲਾ ਨੂੰ ਅਗਵਾ ਕਰਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਸੀ। ਜਿਸ ਸਮੇਂ ਇਹ ਘਟਨਾ ਵਾਪਰੀ ਸੀ ਉਸ ਸਮੇਂ ਕੋਟਲੀ ਦੇ ਦਾਦਾ ਬੇਅੰਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ। ਫਰਾਂਸੀਸੀ ਮਹਿਲਾ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਆਪਣੇ ਦੇਸ਼ ਵਾਪਸ ਪਰਤ ਗਈ ਸੀ ਅਤੇ ਇਸ ਤੋਂ ਬਾਅਦ ਉਹ ਮਾਮਲੇ ਦੀ ਪੈਰਵੀ ਲਈ ਭਾਰਤ ਨਹੀਂ ਪਰਤੀ। ਮਾਮਲਾ ਕੋਰਟ ’ਚ ਗਿਆ ਪ੍ਰੰਤੂ ਕੋਟਲੀ ਅਤੇ ਉਨ੍ਹਾਂ ਦੇ 4 ਦੋਸਤਾਂ ਨੂੰ 1998 ’ਚ ਕੋਰਟ ਨੇ ਬਰੀ ਕਰ ਦਿੱਤਾ ਸੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …