ਜਰਨੈਲ ਸਿੰਘ ਅਤੇ ਅਮਨ ਅਰੋੜਾ ਸਮੇਤ ਕਈ ‘ਆਪ’ ਆਗੂਆਂ ਨੂੰ ਕੀਤਾ ਗਿਆ ਗਿ੍ਰਫ਼ਤਾਰ
ਚੰਡੀਗੜ੍ਹ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਨੇ ਚੰਡੀਗਡ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਇਹ ਰੋਸ ਪ੍ਰਦਰਸ਼ਨ ਕਰਦਿਆਂ ਰਾਜ ਭਵਨ ਨੂੰ ਘੇਰਨ ਲਈ ਚਾਲੇ ਪਾਏ ਪ੍ਰੰਤੂ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਿਸ ਦੇ ਚਲਦਿਆਂ ਦਰਜਨ ਦੇ ਕਰੀਬ ਆਪ ਵਰਕਰਾਂ ਦੇ ਸੱਟਾਂ ਵੀ ਲੱਗੀਆਂ ਪੰ੍ਰਤੂ ਕੁੱਝ ਆਪ ਵਰਕਰ ਪੁਲਿਸ ਨਾਲ ਧੱਕਾ-ਮੁੱਕੀ ਕਰਦੇ ਹੋਏ ਰਾਜ ਭਵਨ ਦੇ ਮੂਹਰੇ ਪਹੁੰਚ ਗਏ। ਪੁਲਿਸ ਨੇ ਚੌਕਸੀ ਵਰਤਦੇ ਹੋਏ ਰਾਜ ਭਵਨ ਅੱਗੇ ਪਹੁੰਚੇ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਇਕ ਅਮਨ ਅਰੋੜਾ ਸਮੇਤ ਵੱਡੀ ਗਿਣਤੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾਂ ਲਖੀਮਪੁਰ ਖੀਰੀ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੂੰ ਪੁਲਿਸ ਹਿਰਾਸਤ ਵਿਚ ਰੱਖੇ ਜਾਣ ਦੇ ਖਿਲਾਫ਼ ਚੰਡੀਗੜ੍ਹ ਸਥਿਤ ਐਮ ਐਲ ਏ ਹੋਸਟਲ ਵਿਖੇ ਆਪ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਨਿੰਦਾ ਵੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖਿਲਾਫ਼ ਉਠਣ ਵਾਲੀ ਹਰ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪ੍ਰੰਤੂ ਅਜਿਹਾ ਹੋਣ ਨਹੀਂ ਦਿੱਤਾ ਜਾਵੇਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …