ਨਵਜੋਤ ਸਿੱਧੂ ਮਾਰਚ ਦੀ ਕਰਨਗੇ ਅਗਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਆਗੂ ਭਲਕੇ 7 ਅਕਤੂਬਰ ਨੂੰ ਮੁਹਾਲੀ ਤੋਂ ਲੈ ਕੇ ਯੂਪੀ ’ਚ ਪੈਂਦੇ ਲਖੀਮਪੁਰ ਤੱਕ ਰੋਸ ਮਾਰਚ ਸ਼ੁਰੂੁ ਕਰਨਗੇ। ਲਖੀਮਪੁਰ ਘਟਨਾ ਖਿਲਾਫ ਕੱਢੇ ਜਾ ਰਹੇ ਇਸ ਰੋਸ ਮਾਰਚ ਦੀ ਅਗਵਾਈ ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਜਾਵੇਗੀ। ਸਿੱਧੂ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਆਗੂ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਇਹ ਮਾਰਚ ਭਲਕੇ ਦੁਪਹਿਰ 12 ਵਜੇ ਮੁਹਾਲੀ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਧਿਆਨ ਰਹੇ ਕਿ ਲਖੀਮਪੁਰ ਘਟਨਾ ਤੋਂ ਬਾਅਦ ਹੁਣ ਪ੍ਰਸ਼ਾਸਨ ਨੇ ਸਾਰੇ ਸਿਆਸੀ ਦਲਾਂ ਨੂੰ ਲਖੀਮਪੁਰ ਜਾਣ ਦੀ ਇਜ਼ਾਜਤ ਦੇ ਦਿੱਤੀ ਹੈ। ਏਡੀਜੀ ਕਾਨੂੰਨ ਵਿਵਸਥਾ ਪਰਸ਼ਾਂਤ ਕਿਸ਼ੋਰ ਨੇ ਦੱਸਿਆ ਕਿ ਯੂਪੀ ਸਰਕਾਰ ਨੇ ਹੁਣ ਇਕੱਠੇ ਪੰਜ ਵਿਅਕਤੀਆਂ ਨੂੰ ਲਖੀਮਪੁਰ ਜਾਣ ਦੀ ਇਜ਼ਾਜਤ ਦਿੱਤੀ ਹੈ। ਉਹਨਾਂ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਜੋ ਲਖੀਮਪੁਰ ਜਾਣਾ ਚਾਹੁੰਦਾ ਹੈ, ਉਹ ਜਾ ਸਕਦਾ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …