ਸੁਪਰੀਮ ਕੋਰਟ ਨੇ ਵੀ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ
ਲਖਨਊ/ਬਿਊਰੋ ਨਿਊਜ਼
ਯੂਪੀ ਸਰਕਾਰ ਨੇ ਲਖੀਮਪੁਰ ਖੀਰੀ ਘਟਨਾ ਮਾਮਲੇ ਦੀ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਕਾਇਮ ਕੀਤਾ ਹੈ। ਇਹ ਜ਼ਿੰਮੇਵਾਰੀ ਅਲਾਹਾਬਾਦ ਹਾਈਕੋਰਟ ਦੇ ਸਾਬਕਾ ਜੱਜ ਨੂੰ ਸੌਂਪੀ ਗਈ ਹੈ, ਜਿਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਵੱਲੋਂ ਜਾਰੀ ਬਿਆਨ ਅਨੁਸਾਰ, ਕਮਿਸ਼ਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਕਿ ਕਮਿਸ਼ਨ ਨੂੰ ਮਾਮਲੇ ਦੀ ਜਾਂਚ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਅਲਾਹਾਬਾਦ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਪ੍ਰਦੀਪ ਕੁਮਾਰ ਸ੍ਰੀਵਾਸਤਵ ਕਰਨਗੇ। ਇਸੇ ਦੌਰਾਨ ਸੁਪਰੀਮ ਕੋਰਟ ਵਿਚ ਵੀ ਅੱਜ ਲਖੀਮਪੁਰ ਘਟਨਾ ਬਾਰੇ ਸੁਣਵਾੲਂੀ ਹੋਈ। ਜਿਸ ਦੌਰਾਨ ਅਦਾਲਤ ਨੇ ਯੂਪੀ ਸਰਕਾਰ ਨੂੰ ਘਟਨਾ ਬਾਰੇ ਸਟੇਟਸ ਰਿਪੋਰਟ ਦਾਖਲ ਕਰਨ ਨੂੰ ਕਿਹਾ ਹੈ। ਧਿਆਨ ਰਹੇ ਕਿ ਲਖੀਮਪੁਰ ਖੀਰੀ ’ਚ ਲੰਘੇ ਐਤਵਾਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਗੱਡੀ ਚੜ੍ਹਾ ਦਿੱਤੀ ਸੀ, ਜਿਸ ਦੌਰਾਨ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਸਣੇ 9 ਵਿਅਕਤੀਆਂ ਦੀ ਜਾਨ ਚਲੇ ਗਈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …