Breaking News
Home / ਪੰਜਾਬ / ਜੇ ਅਸ਼ੀਸ਼ ਮਿਸ਼ਰਾ ਨੂੰ ਗਿ੍ਰਫ਼ਤਾਰ ਨਾ ਕੀਤਾ ਤਾਂ ਕੱਲ੍ਹ ਤੋਂ ਬੈਠਾਂਗਾ ਭੁੱਖ ਹੜਤਾਲ ’ਤੇ : ਨਵਜੋਤ ਸਿੱਧੂ

ਜੇ ਅਸ਼ੀਸ਼ ਮਿਸ਼ਰਾ ਨੂੰ ਗਿ੍ਰਫ਼ਤਾਰ ਨਾ ਕੀਤਾ ਤਾਂ ਕੱਲ੍ਹ ਤੋਂ ਬੈਠਾਂਗਾ ਭੁੱਖ ਹੜਤਾਲ ’ਤੇ : ਨਵਜੋਤ ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਵਿਚ ਵਾਪਰੀ ਹਿੰਸਾ ਤੋਂ ਬਾਅਦ ਕੇਂਦਰ ਅਤੇ ਯੂਪੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖਿਲਾਫ ਪੰਜਾਬ ਕਾਂਗਰਸ ਦਾ ਵੱਡਾ ਜਥਾ ਨਵਜੋਤ ਸਿੱਧੂ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ। ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ, ਕੈਬਨਿਟ ਮੰਤਰੀ ਪਰਗਟ ਸਿੰਘ, ਵਿਜੇਇੰਦਰ ਸਿੰਗਲਾ ਸਣੇ ਵੱਡੀ ਗਿਣਤੀ ਵਿਚ ਵਿਧਾਇਕ ਵੀ ਸ਼ਾਮਲ ਹੋਏ। ਲਖੀਮਪੁਰ ਲਈ ਰਵਾਨਾ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਸਮਾਜ ਅੰਦਰ ਜ਼ੁਲਮ ਵਧ ਜਾਂਦਾ ਹੈ ਤਾਂ ਉਦੋਂ ਵਿਰੋਧ ਕਰਨਾ ਵੀ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਭਾਜਪਾ ਨੂੰ ਲਲਕਾਰਦਿਆਂ ਕਿਹਾ ਕਿ ਜੇ ਕੇਂਦਰੀ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਕੱਲ੍ਹ ਤੱਕ ਗਿ੍ਰਫ਼ਤਾਰ ਨਾ ਕੀਤਾ ਗਿਆ ਤਾਂ ਉਹ ਸ਼ੁੱਕਰਵਾਰ ਤੋਂ ਭੁੱਖ ਹੜਤਾਲ ’ਤੇ ਬੈਠਣਗੇ। ਸਿੱਧੂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ 10 ਮਹੀਨਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਹੈ ਜਿਸ ਦੇ ਚਲਦਿਆਂ ਸੈਂਕੜੇ ਕਿਸਾਨ ਸ਼ਹੀਦ ਵੀ ਚੁੱਕੇ ਹਨ ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਸਿੱਧੂ ਨੇ ਕਿਹਾ ਕਿ ਜੇਕਰ ਕਿਸਾਨੀ ਦੀ ਰਾਖੀ ਲਈ ਉਨ੍ਹਾਂ ਜਾਨ ਦੀ ਦੇਣੀ ਪਈ ਤਾਂ ਉਹ ਖੁਸ਼ੀ ਖੁਸ਼ੀ ਦੇ ਦੇਣਗੇ ਪ੍ਰੰਤੂ ਆਪਣੇ ਕੀਤੇ ਗਏ ਪ੍ਰਣ ਤੋਂ ਪਿੱਛੇ ਨਹੀਂ ਹਟਣਗੇ।

 

Check Also

ਆਸਟਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਮਨਪ੍ਰੀਤ ਕੌਰ ਦੀ ਜਹਾਜ਼ ’ਚ ਹੋਈ ਮੌਤ

4 ਸਾਲਾਂ ਮਗਰੋਂ ਆਸਟਰੇਲੀਆ ਤੋਂ ਪੰਜਾਬ ਪਰਤ ਰਹੀ ਸੀ ਮਨਪ੍ਰੀਤ ਮੈਲਬੌਰਨ/ਬਿਊਰੋ ਨਿਊਜ਼ : ਆਸਟ੍ਰੇਲੀਆ ਦੇ …