-11.3 C
Toronto
Friday, January 16, 2026
spot_img
Homeਭਾਰਤਸਿੱਧੂ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਯੂਪੀ ਬਾਰਡਰ ’ਤੇ ਲਿਆ ਹਿਰਾਸਤ...

ਸਿੱਧੂ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਯੂਪੀ ਬਾਰਡਰ ’ਤੇ ਲਿਆ ਹਿਰਾਸਤ ’ਚ

ਲਖੀਮਪੁਰ ਮਾਮਲੇ ’ਚ ਦੋ ਆਰੋਪੀ ਗਿ੍ਰਫਤਾਰ, ਮੰਤਰੀ ਦਾ ਮੁੰਡਾ ਅਜੇ ਵੀ ਫਰਾਰ
ਲਖਨਊ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਜਾ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਯੂਪੀ ਬਾਰਡਰ ’ਤੇ ਸਹਾਰਨਪੁਰ ’ਚ ਰੋਕ ਦਿੱਤਾ ਗਿਆ। ਇਸ ਤੋਂ ਨਰਾਜ਼ ਕਾਂਗਰਸੀਆਂ ਨੇ ਯੂਪੀ ਪੁਲਿਸ ਦਾ ਬੈਰੀਕੇਡ ਵੀ ਤੋੜ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਸਿੱਧੂ ਅਤੇ ਉਸਦੇ ਸਾਥੀ ਮੰਤਰੀਆਂ ਪਰਗਟ ਸਿੰਘ, ਰਾਜਾ ਵੜਿੰਗ, ਵਿਜੇਇੰਦਰ ਸਿੰਗਲਾ, ਗੁਰਕੀਰਤ ਕੋਟਲੀ ਸਣੇ ਕਈ ਵਿਧਾਇਕਾਂ ਨੂੰ ਹਿਰਾਸਤ ਵਿਚ ਲੈ ਲਿਆ। ਧਿਆਨ ਰਹੇ ਕਿ ਸਿੱਧੂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਦਾ ਕਾਫਲਾ ਮੁਹਾਲੀ ਤੋਂ ਦੁਪਹਿਰ ਵੇਲੇ ਲਖੀਮਪੁਰ ਲਈ ਰਵਾਨਾ ਹੋਇਆ ਸੀ। ਇਸ ਮੌਕੇ ਸਿੱਧੂ ਨੇ ਕਿਹਾ ਕਿ ਦੇਸ਼ ਵਿਚ ਲੋਕਤੰਤਰ ਨਾਮ ਦੀ ਕੋਈ ਚੀਜ਼ ਨਹੀਂ ਰਹਿ ਗਈ। ਸਿੱਧੂ ਨੇ ਕਿਹਾ ਸੀ ਕਿ ਜੇਕਰ ਕੱਲ੍ਹ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੀ ਗਿ੍ਰਫਤਾਰੀ ਨਾ ਹੋਈ ਤਾਂ ਉਹ ਭੁੱਖ ਹੜਤਾਲ ’ਤੇ ਬੈਠ ਜਾਣਗੇ। ਉਧਰ ਦੂਜੇ ਪਾਸੇ ਲਖੀਮਪੁਰ ਘਟਨਾ ਮਾਮਲੇ ਵਿਚ ਪੁਲਿਸ ਨੇ ਦੋ ਆਰੋਪੀਆਂ ਨੂੰ ਗਿ੍ਰਫਤਾਰ ਕਰ ਲਿਆ ਹੈ, ਪਰ ਮੰਤਰੀ ਦਾ ਮੁੰਡਾ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ।

 

RELATED ARTICLES
POPULAR POSTS