Breaking News
Home / ਹਫ਼ਤਾਵਾਰੀ ਫੇਰੀ / ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ : ਟਿਕੈਤ

ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ : ਟਿਕੈਤ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਅਸਤੀਫ਼ਾ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਧਿਕਾਰੀ ਕਿਸਾਨਾਂ ਨਾਲ ਹੋਏ ਸਮਝੌਤੇ ਨੂੰ ਇਕ ਹਫ਼ਤੇ ਦੇ ਅੰਦਰ ਲਾਗੂ ਕਰਨ ‘ਚ ਨਾਕਾਮ ਰਹੇ ਤਾਂ ਦੇਸ਼ ਭਰ ‘ਚ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਅਜੇ ਖ਼ਤਮ ਨਹੀਂ ਹੋਇਆ ਹੈ। ਅਸੀਂ ਸਮਝੌਤੇ ਤੋਂ ਅੱਠ ਦਿਨਾਂ ਤੱਕ ਉਡੀਕ ਕਰਾਂਗੇ ਅਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਦੇਸ਼ ਭਰ ‘ਚ ਪ੍ਰਦਰਸ਼ਨ ਕੀਤੇ ਜਾਣਗੇ।
ਮਿਸ਼ਰਾ ਨੇ ਮਾਮਲੇ ਨੂੰ ਵਿਰੋਧੀਆਂ ਦੀ ਸਾਜਿਸ਼ ਦੱਸਿਆ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਨੇ ਕਿਹਾ ਕਿ ਵੱਖ ਵੱਖ ਏਜੰਸੀਆਂ ਵੱਲੋਂ ਲਖੀਮਪੁਰ ਖੀਰੀ ਹਿੰਸਾ ਕੇਸ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਵੱਖ-ਵੱਖ ਪਹਿਲੂਆਂ ਤੋਂ ਕੇਸ ਦੀ ਜਾਂਚ ਕਰ ਰਹੀਆਂ ਹਨ ਤੇ ਕਿਸੇ ਵੀ ਜਾਂਚ ਏਜੰਸੀ ‘ਤੇ ਕੋਈ ਦਬਾਅ ਨਹੀਂ ਹੈ। ਮਿਸ਼ਰਾ ਨੇ ਆਪਣੇ ਪੁੱਤਰ ਅਤੇ ਖੁਦ ‘ਤੇ ਲੱਗੇ ਦੋਸ਼ਾਂ ਨੂੰ ਵਿਰੋਧੀ ਪਾਰਟੀਆਂ ਦੀ ਸਾਜਿਸ਼ ਕਰਾਰ ਦਿੰਦਿਆਂ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਕੇਸ ਦੀ ਨਿਰਪੱਖ ਜਾਂਚ ਜਾਰੀ ਹੈ। ਵਿਰੋਧੀ ਧਿਰਾਂ ਵੱਲੋਂ ਕੇਂਦਰੀ ਕੈਬਨਿਟ ‘ਚੋਂ ਲਾਂਭੇ ਕਰਨ ਦੀ ਕੀਤੀ ਜਾ ਰਹੀ ਮੰਗ ਦਰਮਿਆਨ ਅਜੇ ਮਿਸ਼ਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

 

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …