Breaking News
Home / ਹਫ਼ਤਾਵਾਰੀ ਫੇਰੀ / ਲਖੀਮਪੁਰਘਟਨਾ : ਮੰਤਰੀ ਅਜੇ ਮਿਸ਼ਰਾ ਦਾ ਅਸਤੀਫ਼ਾ ਦੇਣਤੋਂ ਇਨਕਾਰ, ਸ਼ਾਹਨੂੰਵੀ ਮਿਲੇ

ਲਖੀਮਪੁਰਘਟਨਾ : ਮੰਤਰੀ ਅਜੇ ਮਿਸ਼ਰਾ ਦਾ ਅਸਤੀਫ਼ਾ ਦੇਣਤੋਂ ਇਨਕਾਰ, ਸ਼ਾਹਨੂੰਵੀ ਮਿਲੇ

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ 50-50 ਲੱਖ ਰੁਪਏ
ਸਿਆਸਤ ਤੇਜ਼ : ਰਾਹੁਲ-ਪ੍ਰਿਅੰਕਾ ਵੀ ਪੀੜਤ ਪਰਿਵਾਰਾਂ ਨੂੰ ਮਿਲੇ, ਬਘੇਲ ਵੀ ਦੇਣਗੇ ਮੱਦਦ
ਚੰਡੀਗੜ੍ਹ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਵਿਚ ਸ਼ਹੀਦ ਹੋਏ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਤੇ ਛੱਤੀਸਗੜ੍ਹ ਦੀ ਸਰਕਾਰ ਨੇ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਲਖੀਮਪੁਰ ਖੀਰੀ ਘਟਨਾ ਵਿਚ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰ ਨੂੰ 50-50 ਲੱਖ ਰੁਪਏ ਦੇਵੇਗੀ। ਦੂਜੇ ਪਾਸੇ ਛੱਤੀਸਗੜ੍ਹ ਸਰਕਾਰ ਵਲੋਂ ਵੀ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਧਿਆਨ ਰਹੇ ਕਿ ਸ਼ਹੀਦ ਹੋਏ ਚਾਰੋਂ ਕਿਸਾਨਾਂ ਦਾ ਸਸਕਾਰ ਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਯੂਪੀ ਦੇ ਲਖੀਮਪੁਰ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਗੱਡੀ ਚੜ੍ਹਾ ਦਿੱਤੀ ਸੀ। ਜਿਸ ਦੌਰਾਨ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਸਣੇ 9 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਯੂਪੀ ਸਰਕਾਰ ਨੇ ਸ਼ਹੀਦ ਹੋਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ 45-45 ਲੱਖ ਰੁਪਏ ਦਿੱਤੇ ਹਨ ਅਤੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਜਿਨ੍ਹਾਂ ਚਾਰ ਕਿਸਾਨਾਂ ਦੀ ਜਾਨ ਗਈ ਹੈ ਕਿ ਉਨ੍ਹਾਂ ਵਿਚ ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਦਲਜੀਤ ਸਿੰਘ ਤੇ ਨਛੱਤਰ ਸਿੰਘ ਸ਼ਾਮਲ ਹਨ।
ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੇ। ਰਾਹੁਲ ਤੇ ਪ੍ਰਿਯੰਕਾ ਬੁੱਧਵਾਰ ਰਾਤ ਨੌਂ ਵਜੇ ਦੇ ਕਰੀਬ ਪਾਲੀਆ ਦੇ ਚੌਖੜਾ ਫਾਰਮ ਵਿੱਚ ਪੀੜਤ ਕਿਸਾਨ ਲਵਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ। ਲਖੀਮਪੁਰ ਖੀਰੀ ਪੁੱਜਣ ਤੋਂ ਪਹਿਲਾਂ ਉਹ ਰਸਤੇ ਵਿੱਚ ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰ ਨੂੰ ਵੀ ਮਿਲੇ। ਕਾਂਗਰਸੀ ਆਗੂ ਆਪਣੀ ਫੇਰੀ ਦੇ ਆਖਰੀ ਪੜਾਅ ਵਜੋਂ ਪਿੰਡ ਧੂਰਾ ਦੇ ਕਿਸਾਨ ਨਛੱਤਰ ਸਿੰਘ ਦੇ ਪਰਿਵਾਰ ਨੂੰ ਵੀ ਮਿਲੇ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਕਾਂਗਰਸੀ ਆਗੂਆਂ ਦੀ ਇਸ ਫੇਰੀ ਦੌਰਾਨ ਸੀਤਾਪੁਰ ਤੋਂ ਲਖੀਮਪੁਰ ਖੀਰੀ ਸੜਕ ‘ਤੇ ਥਾਂ ਥਾਂ ਬੈਰੀਕੇਡਿੰਗ ਕੀਤੀ ਗਈ ਸੀ। ਲਖੀਮਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਫ਼ਲੇ ਦੇ ਸੱਤ ਵਾਹਨਾਂ ਨੂੰ ਹੀ ਜ਼ਿਲ੍ਹੇ ਵਿੱਚ ਦਾਖ਼ਲੇ ਦੀ ਇਜਾਜ਼ਤ ਦਿੱਤੀ। ਇਸੇ ਦੌਰਾਨ ਵਿਰੋਧੀ ਧਿਰਾਂ ਵੱਲੋਂ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਕੇਂਦਰੀ ਕੈਬਨਿਟ ‘ਚੋਂ ਲਾਂਭੇ ਕਰਨ ਦੀ ਕੀਤੀ ਜਾ ਰਹੀ ਮੰਗ ਦਰਮਿਆਨ ਅਜੇ ਮਿਸ਼ਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਨਕਾਰ ਕੀਤਾ ਹੈ।

 

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …