ਨਵੀਂ ਦਿੱਲੀ : 66 ਸਾਲਾ ਮਮਤਾ ਬੈਨਰਜੀ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ ਅਤੇ ਹੁਣ ਮੁੱਖ ਮੰਤਰੀ ਵਾਲੀ ਉਨ੍ਹਾਂ ਦੀ ਕੁਰਸੀ ਨੂੰ ਕੋਈ ਖਤਰਾ ਨਹੀਂ ਹੈ। ਪੱਛਮੀ ਬੰਗਾਲ ਦੇ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਰਾਜਪਾਲ ਵਿਧਾਇਕਾਂ ਨੂੰ ਸਹੁੰ ਚੁਕਵਾਉਣ ਲਈ ਵਿਧਾਨ ਸਭਾ ਪਹੁੰਚੇ ਹੋਣ। ਮਮਤਾ ਬੈਨਰਜੀ ਨੇ ਉਪ ਚੋਣ ‘ਚ ਭਵਾਨੀਪੁਰ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਿਯੰਕਾ ਟਿਬਰੇਵਾਲਾ ਨੂੰ 58 ਹਜ਼ਾਰ ਤੋਂ ਵੀ ਜ਼ਿਆਦਾ ਵੋਟਾਂ ਦੇ ਫਰਕ ਨਾਲ ਹਰਾਇਆ।
ਕਾਲਜ ਦੇ ਦਿਨਾਂ ਤੋਂ ਹੀ ਰਾਜਨੀਤੀ ‘ਚ ਆਉਣ ਵਾਲੀ ਮਮਤਾ ਬੈਨਰਜੀ ਦੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਆਈਆਂ ਪ੍ਰੰਤੂ ਉਨ੍ਹਾਂ ਨੇ ਕਦੇ ਹਾਰ ਨਹੀਂ ਮੰਨੀ। 1990 ਵਿਚ ਉਨ੍ਹਾਂ ‘ਤੇ ਜਾਨਲੇਵਾ ਹਮਲਾ ਹੋਇਆ, 1993 ‘ਚ ਉਨ੍ਹਾਂ ਨੂੰ ਪੁਲਿਸ ਵੱਲੋਂ ਕੁੱਟਿਆ ਗਿਆ ਪ੍ਰੰਤੂ ਉਹ ਹਰ ਹਮਲੇ ਤੋਂ ਬਾਅਦ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਹੋ ਕੇ ਸਾਹਮਣੇ ਆਏ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …