Breaking News
Home / ਭਾਰਤ / ਖੱਟਰ ਨੇ ਮੁੜ ਕਿਸਾਨਾਂ ਬਾਰੇ ਦਿੱਤਾ ਵਿਵਾਦਤ ਬਿਆਨ

ਖੱਟਰ ਨੇ ਮੁੜ ਕਿਸਾਨਾਂ ਬਾਰੇ ਦਿੱਤਾ ਵਿਵਾਦਤ ਬਿਆਨ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਸਬੰਧੀ ਇਕ ਵਾਰ ਫੇਰ ਤੋਂ ਵਿਵਾਦਿਤ ਬਿਆਨ ਦੇ ਦਿੱਤਾ ਹੈ। ਉਨ੍ਹਾਂ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤੇ ਗਏ ਸਮਾਗਮ ‘ਚ ਨਵੀਆਂ ਕਿਸਾਨ ਜਥੇਬੰਦੀਆਂ ਨੂੰ ਉੱਤਰ-ਪੱਛਮੀ ਹਰਿਆਣਾ ਦੇ ਹਰ ਜ਼ਿਲ੍ਹੇ ‘ਚ 500 ਤੋਂ 700 ਕਿਸਾਨਾਂ ਦੇ ਵਾਲੰਟੀਅਰਾਂ ਨੂੰ ਡੰਡੇ ਲੈ ਕੇ ਤਿਆਰ ਕਰਨ ਦੀ ਗੱਲ ਆਖੀ ਹੈ ਜੋ ਕਿ ‘ਜੈਸੇ ਕੋ ਤੈਸੇ’ ਜਵਾਬ ਦੇ ਸਕਣ। ਉੱਧਰ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਇਸ ਸਬੰਧੀ ਕੇਸ ਦਰਜ ਕਰਨ ਅਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਅਮਨ ਤੇ ਕਾਨੂੰਨ ਨੂੰ ਖਤਮ ਕਰਨ ਦੀ ਗੱਲ ਕਰ ਰਿਹਾ ਹੈ ਤਾਂ ਸੂਬੇ ‘ਚ ਸ਼ਾਂਤਮਈ ਢੰਗ ਨਾਲ ਸ਼ਾਸਨ ਨਹੀਂ ਚਲਾਇਆ ਜਾ ਸਕਦਾ। ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਮੁੱਖ ਮੰਤਰੀ ਦੇ ਬਿਆਨ ਦੀ ਨਿੰਦਾ ਕੀਤੀ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …