-6 C
Toronto
Friday, March 27, 2026
spot_img
Homeਭਾਰਤਸ੍ਰੀਨਗਰ 'ਚ ਅੱਤਵਾਦੀਆਂ ਨੇ ਸਕੂਲ 'ਚ ਦਾਖਲ ਹੋ ਕੇ ਕੀਤੀ ਗੋਲੀਬਾਰੀ

ਸ੍ਰੀਨਗਰ ‘ਚ ਅੱਤਵਾਦੀਆਂ ਨੇ ਸਕੂਲ ‘ਚ ਦਾਖਲ ਹੋ ਕੇ ਕੀਤੀ ਗੋਲੀਬਾਰੀ

ਪ੍ਰਿੰਸੀਪਲ ਤੇ ਅਧਿਆਪਕ ਦੀ ਮੌਤ
ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ੍ਰੀਨਗਰ ‘ਚ ਅੱਤਵਾਦੀਆਂ ਦੀਆਂ ਕਰੂਰਤਾ ਭਰੀਆਂ ਹਰਕਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਅੱਤਵਾਦੀਆਂ ਨੇ ਈਦਗਾਹ ਸੰਗਮ ਇਲਾਕੇ ਵਿਚ ਇਕ ਸਰਕਾਰੀ ਸਕੂਲ ਵਿਚ ਦਾਖਲ ਕੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਸਕੂਲ ਦੀ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਅਧਿਆਪਕ ਦੀਪਕ ਚੰਦ ਦੀ ਮੌਤ ਹੋ ਗਈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਧਿਆਨ ਰਹੇ ਕਿ ਲੰਘੇ ਤਿੰਨ ਦਿਨਾਂ ਦੇ ਵਿਚ ਪੰਜ ਨਾਗਰਿਕਾਂ ਦੀ ਅੱਤਵਾਦੀਆਂ ਵਲੋਂ ਹੱਤਿਆ ਕੀਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਸ਼ਮੀਰ ‘ਚ ਅੱਤਵਾਦੀਆਂ ਨੇ ਮੰਗਲਵਾਰ ਨੂੰ ਤਿੰਨ ਵੱਖ-ਵੱਖ ਸਥਾਨਾਂ ‘ਤੇ ਤਿੰਨ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਸੀ।

 

RELATED ARTICLES
POPULAR POSTS