5.9 C
Toronto
Saturday, May 9, 2026
spot_img
Homeਪੰਜਾਬ'ਆਪ' ਵਰਕਰਾਂ ਨੇ ਰਾਜ ਭਵਨ ਘੇਰਨ ਦੀ ਕੀਤੀ ਕੋਸ਼ਿਸ਼ - ਪੁਲਿਸ ਨੇ...

‘ਆਪ’ ਵਰਕਰਾਂ ਨੇ ਰਾਜ ਭਵਨ ਘੇਰਨ ਦੀ ਕੀਤੀ ਕੋਸ਼ਿਸ਼ – ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਜਰਨੈਲ ਸਿੰਘ ਤੇ ਅਮਨ ਅਰੋੜਾ ਸਣੇ ਕਈ ਆਗੂਆਂ ਨੂੰ ਹੋਈ ਗ੍ਰਿਫਤਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਹੋਈ ਹਿੰਸਾ ਸਬੰਧੀ ਕੇਂਦਰ ਸਰਕਾਰ ਦੇ ਤਾਨਾਸ਼ਾਹ ਰਵੱਈਏ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਰਾਂ ਨੇ ਚੰਡੀਗੜ੍ਹ ਸਥਿਤ ਐੱਮਐੱਲਏ ਹੋਸਟਲ ‘ਚ ਧਰਨਾ ਦਿੱਤਾ। ਇਸ ਦੌਰਾਨ ਜਦੋਂ ਉਹ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ ਤਾਂ ਉਨ੍ਹਾਂ ‘ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ, ਜਿਸ ਵਿੱਚ ਅੱਧੀ ਦਰਜਨ ਦੇ ਕਰੀਬ ‘ਆਪ’ ਵਰਕਰ ਜ਼ਖ਼ਮੀ ਹੋ ਗਏ।
ਜਾਣਕਾਰੀ ਮੁਤਾਬਿਕ ਕੁਝ ਪਾਰਟੀ ਵਰਕਰ ਰਾਜ ਭਵਨ ਮੂਹਰੇ ਪਹੁੰਚ ਗਏ। ਰਾਜ ਭਵਨ ਅੱਗੇ ਪਹੁੰਚਣ ਵਾਲੇ ਆਗੂਆਂ ਵਿੱਚ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਮਨ ਅਰੋੜਾ ਅਤੇ ਮਾਸਟਰ ਬਲਦੇਵ ਸਿੰਘ ਸਣੇ ਹੋਰ ਕਈ ਆਗੂ ਸ਼ਾਮਲ ਸਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ‘ਆਪ’ ਵਰਕਰਾਂ ਨੇ ਕੇਂਦਰ ਸਰਕਾਰ ਤੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ ਅਤੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਅਤੇ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ‘ਚ ਕਾਬਜ਼ ਭਾਜਪਾ ਆਗੂ ਸੱਤਾ ਦੇ ਨਸ਼ੇ ‘ਚ ਅੰਨ੍ਹੇ ਹੋ ਕੇ ਅੰਨਦਾਤਾ ਨੂੰ ਆਪਣੀਆਂ ਗੱਡੀਆਂ ਹੇਠ ਦਰੜਨ ਲੱਗੇ ਹੋਏ ਹਨ, ਜੋ ਸਰਾਸਰ ਗਲਤ ਵਰਤਾਰਾ ਹੈ।
ਉਨ੍ਹਾਂ ਆਰੋਪ ਲਾਉਂਦਿਆਂ ਕਿਹਾ ਕਿ ਪੁਲਿਸ ਵੀ ਉਨ੍ਹਾਂ ਦਾ ਸਾਥ ਦੇ ਰਹੀ ਹੈ ਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸਰਬਜੀਤ ਕੌਰ ਮਾਣੂੰਕੇ ਨੇ ਚੰਡੀਗੜ੍ਹ ਪੁਲਿਸ ਦੇ ਰਵੱਈਏ ਦੀ ਵੀ ਨਿਖੇਧੀ ਕੀਤੀ ਹੈ।

RELATED ARTICLES
POPULAR POSTS