-17.4 C
Toronto
Friday, January 30, 2026
spot_img
Homeਪੰਜਾਬਬਰਗਾੜੀ ਕਾਂਡ ਮਾਮਲੇ 'ਚ ਕੈਪਟਨ ਅਮਰਿੰਦਰ 10 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ...

ਬਰਗਾੜੀ ਕਾਂਡ ਮਾਮਲੇ ‘ਚ ਕੈਪਟਨ ਅਮਰਿੰਦਰ 10 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ‘ਤੇ ਮੁੜ ਤਲਬ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਸਪੱਸ਼ਟੀਕਰਨ ਜ਼ਰੂਰੀ : ਮੰਡ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਸਬੰਧੀ ਵਾਅਦਾ ਖਿਲਾਫੀ ਦੇ ਆਰੋਪ ਹੇਠ ਸੂਬੇ ਦੀ ਕਾਂਗਰਸ ਸਰਕਾਰ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪੰਜ ਏਲਚੀਆਂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 10 ਨਵੰਬਰ ਨੂੰ ਅਕਾਲ ਤਖਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਬਰਗਾੜੀ ਮਾਮਲੇ ਸਬੰਧੀ ਦੂਜੀ ਵਾਰ ਵੀ ਕੈਪਟਨ ਅਮਰਿੰਦਰ ਸਿੰਘ ਸਪੱਸ਼ਟੀਕਰਨ ਦੇਣ ਲਈ ਹਾਜ਼ਰ ਨਹੀਂ ਹੋਏ।
ਧਿਆਨ ਸਿੰਘ ਮੰਡ ਸਮੇਤ ਪੰਜ ਪਿਆਰਿਆਂ ਨਛੱਤਰ ਸਿੰਘ, ਹਿੰਮਤ ਸਿੰਘ, ਹਰਬੰਸ ਸਿੰਘ, ਅਮਰਜੀਤ ਸਿੰਘ ਨੇ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸਕੱਤਰੇਤ ਦੇ ਬਾਹਰ ਇਹ ਖੁਲਾਸਾ ਕੀਤਾ।
ਉਨ੍ਹਾਂ ਦੱਸਿਆ ਕਿ ਭਾਵੇਂ ਕੈਪਟਨ ਅਮਰਿੰਦਰ ਹੁਣ ਮੁੱਖ ਮੰਤਰੀ ਨਹੀਂ ਹਨ ਪਰ ਉਨ੍ਹਾਂ ਦਾ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਜ਼ਰੂਰੀ ਹੈ। ਵਾਅਦਾ ਖਿਆਲੀ ਸਬੰਧੀ ਮਾਮਲਾ ਕੈਪਟਨ ਅਮਰਿੰਦਰ ਸਿੰਘ ਨਾਲ ਜੁੜਿਆ ਹੋਇਆ ਹੈ। ਮੰਡ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਹਿਲਾਂ ਸਰਕਾਰ ਦੇ ਪੰਜ ਏਲਚੀਆਂ, ਜਿਨ੍ਹਾਂ ਵਿੱਚ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ, ਕੁਸ਼ਲਦੀਪ ਸਿੰਘ ਢਿੱਲੋਂ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਸੀ, ਜਿਨ੍ਹਾਂ ਵਾਅਦਾ ਖਿਲਾਫੀ ਲਈ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਜਥੇਦਾਰ ਨੇ ਆਖਿਆ ਕਿ ਕਾਂਗਰਸ ਦੀ ਨਵੀਂ ਸਰਕਾਰ ਵਿੱਚ ਪੰਜ ਏਲਚੀਆਂ ਵਿੱਚੋਂ ਸੁਖਜਿੰਦਰ ਸਿੰਘ ਰੰਧਾਵਾ ਹੁਣ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹਨ। ਬਾਜਵਾ ਵੀ ਕੈਬਨਿਟ ਮੰਤਰੀ ਹਨ। ਇਸ ਵੇਲੇ ਮੁੱਖ ਮੰਤਰੀ ਵੀ ਇਨ੍ਹਾਂ ਦੀ ਸਹਿਮਤੀ ਵਾਲਾ ਹੈ, ਜੇਕਰ ਪਹਿਲਾਂ ਇਹ ਕਿਸੇ ਕਾਰਨ ਮਜਬੂਰ ਸੀ ਤਾਂ ਹੁਣ ਇਨ੍ਹਾਂ ਕੋਲ ਪੂਰਨ ਅਧਿਕਾਰ ਹਨ। ਇਸ ਲਈ 10 ਨਵੰਬਰ ਤੱਕ ਸਾਰੀ ਕਾਰਵਾਈ ਮੁਕੰਮਲ ਕਰਨ ਮਗਰੋਂ ਇਹ ਪੰਜੇ ਏਲਚੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋ ਕੇ ਇਸ ਸਬੰਧੀ ਕੌਮ ਨੂੰ ਜਵਾਬ ਦੇਣ।

 

RELATED ARTICLES
POPULAR POSTS