15.1 C
Toronto
Tuesday, September 15, 2026
spot_img
Homeਪੰਜਾਬਸੇਵਾ ਸਿੰਘ ਸੇਖਵਾਂ ਦਾ ਦਿਹਾਂਤ

ਸੇਵਾ ਸਿੰਘ ਸੇਖਵਾਂ ਦਾ ਦਿਹਾਂਤ

ਸੇਵਾ ਸਿੰਘ ਸੇਖਵਾਂ ਦਾ ਦਿਹਾਂਤਬਟਾਲਾ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸੇਵਾ ਸਿੰਘ ਸੇਖਵਾਂ ਦਾ ਬੁੱਧਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ। ਸੇਖਵਾਂ ਨੂੰ ਚੰਡੀਗੜ੍ਹ ਦੇ ਐਸਕਾਰਟ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਸੇਖਵਾਂ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਣੇ ਹੋਰ ਆਗੂਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੇਖਵਾਂ ਦੇ ਰਹਿਣ ਵਾਲੇ ਸੇਵਾ ਸਿੰਘ ਸੇਖਵਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚ ਰਹੇ, ਫਿਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਚਲੇ ਗਏ ਅਤੇ ਪਿਛਲੇ ਦਿਨੀਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

RELATED ARTICLES
POPULAR POSTS