ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
ਲਖੀਮਪੁਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਲਖੀਮਪੁਰ ਪਹੁੰਚ ਕੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਦੌਰਾਨ ਉਹ ਸ਼ਹੀਦ ਲਵਪ੍ਰੀਤ ਸਿੰਘ ਦੇ ਪਰਿਵਾਰ ਨੂੰ ਮਿਲੇ। ਸਿੱਧੂ ਦੇ ਨਾਲ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਵਿਧਾਇਕ ਰਾਜ ਕੁਮਾਰ ਚੱਬੇਵਾਲ, ਵਿਧਾਇਕ ਕੁਲਜੀਤ ਨਾਗਰਾ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਵੀ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕੀਤਾ। ਇਥੇ ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸਿੱਧੂ ਦੀ ਅਗਵਾਈ ‘ਚ ਕਾਂਗਰਸੀ ਵਰਕਰਾਂ ਵੱਲੋਂ ਸ਼ੁਰੂ ਕੀਤੇ ਰੋਸ ਮਾਰਚ ਨੂੰ ਕੱਲ੍ਹ ਹਰਿਆਣਾ-ਯੂਪੀ ਬਾਰਡਰ ‘ਤੇ ਰੋਕ ਲਿਆ ਗਿਆ ਸੀ। ਇਸ ਦੌਰਾਨ ਸਿੱਧੂ ਅਤੇ ਕੈਬਨਿਟ ਮੰਤਰੀਆਂ ਨੂੰ ਹਿਰਾਸਤ ਵਿਚ ਲੈ ਕੇ ਸਹਾਰਨਪੁਰ ਦੇ ਥਾਣੇ ਲਿਜਾਇਆ ਗਿਆ ਸੀ, ਜਿੱਥੇ ਪੁਲਿਸ ਤੇ ਸਿੱਧੂ ਦਰਮਿਆਨ ਹੋਈ ਗੱਲਬਾਤ ਤੋਂ ਬਾਅਦ ਸਿੱਧੂ ਦੇ ਨਾਲ ਕੁੱਝ ਹੀ ਵਿਅਕਤੀਆਂ ਨੂੰ ਲਖੀਮਪੁਰ ਜਾਣ ਦੀ ਆਗਿਆ ਮਿਲੀ ਸੀ ਅਤੇ ਅੱਜ ਉਹ ਆਪਣੇ ਕਈ ਸਾਥੀ ਵਿਧਾਇਕਾਂ ਸਮੇਤ ਲਖੀਮਪੁਰ ਪੁੱਜੇ ਸਨ ਜਿੱਥੇ ਉਨ੍ਹਾਂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕੀਤਾ।